ਕੇਵਲ ਸਿੰਘ ਢਿੱਲੋਂ ਨੇ ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਇੱਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੂਜਾ ਅਰਚਨਾ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਅਹੁਦਾ ਸੰਭਾਲ ਲਿਆ ਅਤੇ ਭਾਜਪਾ ਦਫ਼ਤਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਲਗਾਈ ਗਈ।
ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਸੁਨੀਲ ਜਾਖੜ, ਤਰੁਣ ਚੁੱਘ, ਨਰਿੰਦਰ ਸਿੰਘ ਰੈਨਾ, ਵਿਜੇ ਸਾਂਪਲਾ, ਅਸ਼ਵਨੀ ਸ਼ਰਮਾ, ਸੰਸਦ ਮੈਂਬਰ ਸਤਨਾਮ ਸਿੰਘ, ਇਕਬਾਲ ਸਿੰਘ ਲਾਲਪੁਰਾ, ਸ਼ਵੇਤ ਮਲਿਕ ਸਮੇਤ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ। ਸਾਰਿਆਂ ਨੇ ਕੇਵਲ ਸਿੰਘ ਢਿੱਲੋਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ।
