ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਵੀ ਹੁਣ ਚੰਡੀਗੜ੍ਹ ਵਿੱਚ ਹੋਵੇਗੀ :- ਹਾਈਕੋਰਟ


ਬਹੁਤ ਹੀ ਚਰਚਿਤ ਕੋਟਕਪੂਰਾ ਗੋਲੀ ਕਾਂਡ ਵਿੱਚ ਅੱਜ ਇੱਕ ਅਹਿਮ ਘਟਨਾਕ੍ਰਮ ਸਾਹਮਣੇ ਆਇਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹੁਕਮ ਜਾਰੀ ਕਰਕੇ ਇਸ ਕੇਸ ਦੀ ਸੁਣਵਾਈ ਫਰੀਦਕੋਟ ਦੀ ਹੇਠਲੀ ਅਦਾਲਤ ਤੋਂ ਚੰਡੀਗੜ੍ਹ ਦੀ ਹੇਠਲੀ ਅਦਾਲਤ ਵਿੱਚ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ ਵੀ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕੀਤੀ ਜਾ ਚੁੱਕੀ ਹੈ। ਉਸ ਸਮੇਂ ਹਾਈ ਕੋਰਟ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਸੀ ਕਿ ਇਸ ਨਾਲ ਸਬੰਧਤ ਹੋਰ ਕੇਸਾਂ ਦੀ ਸੁਣਵਾਈ ਵੀ ਚੰਡੀਗੜ੍ਹ ਵਿੱਚ ਹੀ ਹੋਣੀ ਚਾਹੀਦੀ ਹੈ। ਇਸ ਦੇ ਬਾਵਜੂਦ ਫਰੀਦਕੋਟ ਦੀ ਅਦਾਲਤ ਵਿੱਚ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਚੱਲ ਰਹੀ ਸੀ। ਇਸ ਨੂੰ ਚੰਡੀਗੜ੍ਹ ਤਬਦੀਲ ਕਰਨ ਲਈ ਮੋਗਾ ਦੇ ਤਤਕਾਲੀ ਐਸ.ਐਸ.ਪੀ. ਚਰਨਜੀਤ ਸ਼ਰਮਾ ਤੇ ਹੋਰਨਾਂ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਅੱਜ ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਮਨਜ਼ੂਰ ਕਰਦਿਆਂ ਹੁਕਮ ਦਿੱਤਾ ਹੈ ਕਿ ਬਹਿਬਲ ਕਲਾਂ ਕਾਂਡ ਵਾਂਗ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਵੀ ਚੰਡੀਗੜ੍ਹ ਦੀ ਹੇਠਲੀ ਅਦਾਲਤ ਵਿੱਚ ਚਲਾਈ ਜਾਵੇ। ਹਾਈ ਕੋਰਟ ਦੇ ਇਸ ਫੈਸਲੇ ਨਾਲ ਦੋਵੇਂ ਸਬੰਧਤ ਕੇਸਾਂ ਦੀ ਸੁਣਵਾਈ ਇੱਕੋ ਥਾਂ ’ਤੇ ਆਸਾਨ ਹੋ ਗਈ ਹੈ, ਜਿਸ ਨਾਲ ਕਾਰਵਾਈ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top