ਕੋਲਾ ਖਾਨ ‘ਚ ਵੱਡਾ ਧਮਾਕਾ: 90 ਲੋਕਾਂ ਦੀ ਮੌਤ, ਕਈ ਲਾਪਤਾ


ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਰਿਪੋਰਟਾਂ ਦੱਸਦੀਆਂ ਹਨ ਕਿ ਇੱਕ ਕੋਲੇ ਦੀ ਖਾਨ ਵਿੱਚ ਇੱਕ ਵੱਡਾ ਧਮਾਕਾ ਹੋਇਆ ਹੈ, ਜਿਸ ਵਿੱਚ 90 ਲੋਕਾਂ ਦੀ ਮੌਤ ਹੋ ਗਈ ਹੈ, ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ ਅਤੇ ਕਈ ਲਾਪਤਾ ਹੋ ਗਏ ਹਨ।

ਖਬਰਾਂ ਮੁਤਾਬਕ ਚੀਨ ਦੇ ਸ਼ਾਨਕਸੀ ਸੂਬੇ ‘ਚ ਲਿਉਸ਼ੇਨਿਊ ਕੋਲਾ ਖਾਨ ‘ਚ ਵੱਡਾ ਧਮਾਕਾ ਹੋਇਆ ਹੈ। ਇਸ ਹਾਦਸੇ ‘ਚ 90 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਮਜ਼ਦੂਰ ਅਜੇ ਵੀ ਲਾਪਤਾ ਹਨ। ਇਸ ਹਾਦਸੇ ਨੂੰ ਪਿਛਲੇ ਇੱਕ ਦਹਾਕੇ ਵਿੱਚ ਚੀਨ ਦੀ ਸਭ ਤੋਂ ਭੈੜੀ ਕੋਲਾ ਮਾਈਨਿੰਗ ਆਫ਼ਤ ਮੰਨਿਆ ਜਾ ਰਿਹਾ ਹੈ।

ਇਹ ਧਮਾਕਾ ਸ਼ੁੱਕਰਵਾਰ ਨੂੰ ਬੀਜਿੰਗ ਤੋਂ ਲਗਭਗ 520 ਕਿਲੋਮੀਟਰ ਦੱਖਣ-ਪੱਛਮ ਵਿਚ ਸ਼ਾਂਕਸੀ ਸੂਬੇ ਦੇ ਕਿਨਯੁਆਨ ਕਾਉਂਟੀ ਵਿਚ ਹੋਇਆ। ਹਾਦਸੇ ਤੋਂ ਪਹਿਲਾਂ ਕਾਰਬਨ ਮੋਨੋਆਕਸਾਈਡ ਗੈਸ ਅਲਰਟ ਜਾਰੀ ਕੀਤਾ ਗਿਆ ਸੀ। ਇਸ ਤੋਂ ਥੋੜ੍ਹੀ ਦੇਰ ਬਾਅਦ ਇਕ ਜ਼ਬਰਦਸਤ ਧਮਾਕਾ ਹੋਇਆ।

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੇ ਸਮੇਂ ਖਾਨ ਅੰਦਰ 247 ਮਜ਼ਦੂਰ ਕੰਮ ਕਰ ਰਹੇ ਸਨ। ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਕਿੰਨੇ ਲੋਕ ਅਜੇ ਵੀ ਅੰਦਰ ਫਸੇ ਹੋਏ ਹਨ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਇਸ ਦੌਰਾਨ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਪ੍ਰਧਾਨ ਮੰਤਰੀ ਲੀ ਕੇਕਿਯਾਂਗ ਨੇ ਬਚਾਅ ਕਾਰਜਾਂ ਦੀ ਪੂਰੀ ਤੈਨਾਤੀ ਅਤੇ ਜ਼ਖਮੀਆਂ ਦੇ ਬਿਹਤਰ ਇਲਾਜ ਦੇ ਆਦੇਸ਼ ਦਿੱਤੇ ਹਨ।

ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਮੁਤਾਬਕ ਖਾਨ ਦੇ ਅੰਦਰ ਕਾਰਬਨ ਮੋਨੋਆਕਸਾਈਡ ਦਾ ਪੱਧਰ ਕਾਫੀ ਵੱਧ ਗਿਆ ਸੀ, ਜਿਸ ਨੂੰ ਧਮਾਕਾ ਹੋਣ ਦਾ ਕਾਰਨ ਮੰਨਿਆ ਜਾ ਰਿਹਾ ਹੈ। ਫਿਲਹਾਲ ਹਾਦਸੇ ਦੇ ਸਹੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਸਿਨਹੂਆ ਦੇ ਅਨੁਸਾਰ, ਖਾਣ ਲਈ ਜ਼ਿੰਮੇਵਾਰ ਕੰਪਨੀ ਦੇ ਅਧਿਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਤੋਂ ਪਹਿਲਾਂ, ਸਿਨਹੂਆ ਨੇ ਸਿਰਫ ਅੱਠ ਮੌਤਾਂ ਦੀ ਰਿਪੋਰਟ ਕੀਤੀ ਸੀ, ਅਤੇ 200 ਤੋਂ ਵੱਧ ਲੋਕਾਂ ਨੂੰ ਜ਼ਮੀਨ ਤੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਸੀ। ਇਸਨੇ ਮਰਨ ਵਾਲਿਆਂ ਦੀ ਗਿਣਤੀ ਵਿੱਚ ਅਚਾਨਕ ਵਾਧੇ ਲਈ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ।

Leave a Comment

Your email address will not be published. Required fields are marked *

Scroll to Top