ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਇੱਕ ਟੂਰਿਸਟ ਬੱਸ ਅੱਜ (ਸ਼ੁੱਕਰਵਾਰ) ਸਵੇਰੇ ਕਸਬਾ ਕਲੇਰ ਖੁਰਦ ਨੇੜੇ ਕੌਮੀ ਮਾਰਗ ’ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ‘ਚ 2 ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ ਕਈ ਜ਼ਖਮੀ ਦੱਸੇ ਜਾ ਰਹੇ ਹਨ। ਮੁੱਢਲੀ ਜਾਂਚ ਅਨੁਸਾਰ ਬੱਸ ਸੰਤੁਲਨ ਗੁਆ ਬੈਠਣ ਕਾਰਨ ਹਾਦਸਾ ਵਾਪਰਿਆ, ਜਿਸ ਕਾਰਨ ਇਹ ਸੜਕ ’ਤੇ ਪਲਟ ਗਈ। ਬੱਸ ਪਲਟਣ ਤੋਂ ਤੁਰੰਤ ਬਾਅਦ ਆਸ-ਪਾਸ ਜਾ ਰਹੇ ਤਿੰਨ ਤੋਂ ਚਾਰ ਹੋਰ ਵਾਹਨ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ‘ਚ ਬੱਸ ‘ਚ ਸਵਾਰ ਦੋ ਕਾਲਜ ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 5 ਦੇ ਕਰੀਬ ਹੋਰ ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀ ਵਿਦਿਆਰਥੀਆਂ ਅਤੇ ਹੋਰ ਸਵਾਰੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਮੁਤਾਬਕ ਬੱਸ ‘ਚ ਜ਼ਿਆਦਾਤਰ ਵਿਦਿਆਰਥੀ ਸਵਾਰ ਸਨ, ਜੋ ਆਪਣੀ ਪ੍ਰੀਖਿਆ ਪੂਰੀ ਕਰਕੇ ਅੰਮ੍ਰਿਤਸਰ ਤੋਂ ਜੰਮੂ ਵਾਪਸ ਘਰ ਜਾ ਰਹੇ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
