ਮੰਦਭਾਗਾ ਸਮਾਚਾਰ ਪ੍ਰਾਪਤ ਹੋਇਆ ਹੈ ਕਿ ਬੁੱਧਵਾਰ ਤੜਕੇ ਕਰੀਬ 4:30 ਵਜੇ ਬਰਨਾਲਾ ਜਿਲੇ ਦੇ ਪਿੰਡ ਮੋਮਾਂ ਦੇ ਗੁਰਦੁਆਰਾ ਅਕੀਗੜ੍ਹ ਸਾਹਿਬ ਦੇ ਸੱਚਖੰਡ ਵਿਖੇ ਇੱਕ ਪੱਖੇ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਲੱਗਣ ਕਾਰਨ ਸੱਚਖੰਡ ਅੰਦਰ ਪਿਆ ਪੱਖਾ, ਟਾਈਮ ਪੀਸ ਅਤੇ ਹੋਰ ਪਲਾਸਟਿਕ ਦਾ ਸਮਾਨ ਪਿਘਲ ਗਿਆ। ਇਸ ਘਟਨਾ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਇਕ ਸਰੂਪ ਸੜ ਜਾਣ ਕਾਰਨ ਨੁਕਸਾਨਿਆ ਗਿਆ, ਜਦਕਿ ਸੱਚਖੰਡ ਵਿਚ ਸੁਸ਼ੋਭਿਤ 11 ਸਰੂਪ ਪੂਰੀ ਤਰ੍ਹਾਂ ਸੁਰੱਖਿਅਤ ਰਹੇ। ਘਟਨਾ ਦਾ ਪਤਾ ਲੱਗਦਿਆਂ ਹੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਸੇਵਾਦਾਰ ਅਤੇ ਪਿੰਡ ਵਾਸੀਆਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਅੱਗ ‘ਤੇ ਕਾਬੂ ਪਾਇਆ | ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਿੰਘ ਸਾਹਿਬਾਨ ਸੰਤ ਬਾਬਾ ਟੇਕ ਸਿੰਘ ਧਨੌਲਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੰਤ ਬਲਵੀਰ ਸਿੰਘ ਘੁੰਨਸ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਮੌਕੇ ’ਤੇ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
