*- ਪੁਲਿਸ ਟੀਮਾਂ ਨੇ 293 ਵਿਅਕਤੀਆਂ ਖਿਲਾਫ ਕੀਤੀ ਰੋਕਥਾਮੀ ਕਾਰਵਾਈ*
*- ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946* ਰਾਹੀਂ ਗੈਂਗਸਟਰਾਂ ਬਾਰੇ ਗੁਪਤ ਤੌਰ ‘ਤੇ ਰਿਪੋਰਟ ਕਰ ਸਕਦੇ ਹਨ।
*- ਨਸ਼ਿਆਂ ਖਿਲਾਫ ਜੰਗ ਦੇ 499ਵੇਂ ਦਿਨ 45 ਨਸ਼ਾ ਤਸਕਰ ਗ੍ਰਿਫਤਾਰ*
ਚੰਡੀਗੜ੍ਹ, 13 ਜੁਲਾਈ:
ਸੂਬੇ ਵਿੱਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 174ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ 667 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਧਿਆਨ ਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਵਾਰ ਆਨ ਗੈਂਗਸਟਰਸ’ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਗੈਂਗਸਟਰ ਵਿਰੋਧੀ ਟਾਸਕ ਫੋਰਸ (AGTF) ਪੰਜਾਬ ਦੇ ਨਾਲ ਤਾਲਮੇਲ ਕਰਕੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮ ਚਲਾ ਰਹੀਆਂ ਹਨ।
174ਵੇਂ ਦਿਨ, ਪੁਲਿਸ ਟੀਮਾਂ ਨੇ 4 ਹਥਿਆਰਾਂ ਸਮੇਤ 413 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 48,098 ਹੋ ਗਈ ਹੈ।
ਇਸ ਤੋਂ ਇਲਾਵਾ 293 ਵਿਅਕਤੀਆਂ ਵਿਰੁੱਧ ਰੋਕਥਾਮ ਦੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਹੈ।
ਲੋਕ ਗੁਪਤ ਤੌਰ ‘ਤੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਦੀ ਸੂਚਨਾ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦੇ ਸਕਦੇ ਹਨ।
ਇਸ ਦੌਰਾਨ ਪੁਲਿਸ ਟੀਮਾਂ ਨੇ 45 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 621 ਗ੍ਰਾਮ ਹੈਰੋਇਨ, 190 ਨਸ਼ੀਲੀਆਂ ਗੋਲੀਆਂ ਅਤੇ 10 ਲੱਖ ਰੁਪਏ ਦੀ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸ ਨਾਲ ਸਿਰਫ਼ 499 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 73,596 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ।
