ਗੈਂਗਸਟਰਾਂ ਖਿਲਾਫ ਜੰਗ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ‘ਤੇ ਕੀਤੀ ਛਾਪੇਮਾਰੀ; 221 ਨੂੰ ਗ੍ਰਿਫਤਾਰ ਕੀਤਾ ਹੈ


ਚੰਡੀਗੜ੍ਹ, 9 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ੁਰੂ ਕੀਤੇ ਗਏ ਫੈਸਲਾਕੁੰਨ ਆਪ੍ਰੇਸ਼ਨ ‘ਗੈਂਗਸਟਰਾਂ ਤੇ ਜੰਗ’ ਦੇ 109ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ 536 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਵਾਰ ਆਨ ਗੈਂਗਸਟਰਜ਼’ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਗੈਂਗਸਟਰ ਵਿਰੋਧੀ ਟਾਸਕ ਫੋਰਸ (AGTF) ​​ਪੰਜਾਬ ਦੇ ਨਾਲ ਤਾਲਮੇਲ ਕਰਕੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮ ਚਲਾ ਰਹੀਆਂ ਹਨ। 109ਵੇਂ ਦਿਨ, ਪੁਲਿਸ ਟੀਮਾਂ ਨੇ 17 ਹਥਿਆਰਾਂ ਸਮੇਤ 221 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 27,850 ਹੋ ਗਈ ਹੈ। ਇਸ ਤੋਂ ਇਲਾਵਾ 93 ਵਿਅਕਤੀਆਂ ਵਿਰੁੱਧ ਰੋਕਥਾਮ ਦੀ ਕਾਰਵਾਈ ਕੀਤੀ ਗਈ ਹੈ, ਜਦਕਿ 41 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਤੌਰ ‘ਤੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦੇ ਸਕਦੇ ਹਨ। ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ 434ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 97 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 989 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ, 18 ਕਿਲੋ ਭੁੱਕੀ, 316 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਨਾਲ ਸਿਰਫ਼ 434 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 63,232 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 8 ਵਿਅਕਤੀਆਂ ਨੂੰ ਨਸ਼ਾ ਮੁਕਤ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top