ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਨੂੰ ਲੈ ਕੇ ਸਿਆਸੀ ਵਿਵਾਦ ਸ਼ੁਰੂ ਹੋ ਗਿਆ ਹੈ। ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਇਸ ਫੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਇਸ ਪਿੱਛੇ ਸਿਆਸੀ ਸਾਜ਼ਿਸ਼ ਦਾ ਦੋਸ਼ ਲਾਇਆ ਹੈ। ਗਿਆਸਪੁਰਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਵੀ ਚੁਣੌਤੀ ਦਿੱਤੀ ਹੈ। ਜ਼ੀ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਇਹ ਫੈਸਲਾ ਬਹੁਤ ਹੀ ਨਿੰਦਣਯੋਗ ਹੈ ਅਤੇ ਸਿੱਖ ਕੌਮ ਇਸ ਨੂੰ ਕਦੇ ਵੀ ਪ੍ਰਵਾਨ ਨਹੀਂ ਕਰੇਗੀ। ਉਨ੍ਹਾਂ ਦੋਸ਼ ਲਾਇਆ ਕਿ ਜਥੇਦਾਰ ਬਾਦਲ ਪਰਿਵਾਰ ਦੀਆਂ ਹਦਾਇਤਾਂ ’ਤੇ ਕੰਮ ਕਰ ਰਹੇ ਹਨ ਅਤੇ ਇਸੇ ਕਰਕੇ ਅਜਿਹੇ ਫੈਸਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਕੰਮ ਕਰਨਾ ਚਾਹੀਦਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
