ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਦਿਨ-ਦਿਹਾੜੇ ਹੋਏ ਬਹੁਚਰਚਿਤ ਕਾਂਗਰਸੀ ਕੌਂਸਲਰ ਗੁਰਦੀਪ ਪਹਿਲਵਾਨ ਦੇ ਸਨਸਨੀਖੇਜ਼ ਕਤਲ ਦੇ ਅੱਠ ਸਾਲਾਂ ਬਾਅਦ ਅੱਜ ਇੱਥੇ ਵਧੀਕ ਸੈਸ਼ਨ ਜੱਜ ਸੰਜੀਵ ਕੁੰਡੀ ਦੀ ਅਦਾਲਤ ਨੇ ਵੱਡਾ ਤੇ ਅਹਿਮ ਫੈਸਲਾ ਸੁਣਾਇਆ ਹੈ।
ਅਦਾਲਤ ਨੇ ਇਸ ਹਾਈ-ਪ੍ਰੋਫਾਈਲ ਕਤਲ ਕੇਸ ਵਿੱਚ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਸਮੇਤ ਪੰਜ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ, ਜਦੋਂ ਕਿ ਤਿੰਨ ਹੋਰ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਸ਼ੁੱਕਰਵਾਰ ਸ਼ਾਮ ਨੂੰ ਸੁਣਾਏ ਗਏ ਫੈਸਲੇ ਨੂੰ ਸ਼ਨੀਵਾਰ ਨੂੰ ਅਧਿਕਾਰਤ ਤੌਰ ‘ਤੇ ਅਪਲੋਡ ਕੀਤਾ ਗਿਆ ਸੀ।
