ਸ਼ਿਮਲਾ | 1 ਮਈ 2026 ‘ ਪ੍ਰਸ਼ਾਂਤ ਸ਼ਰਮਾ
ਚਿੰਤਪੁਰਨੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਸੁਦਰਸ਼ਨ ਸਿੰਘ ਬਬਲੂ ਨੇ ਅੱਜ ਸ਼ਿਮਲਾ ਵਿੱਚ ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਸੂਬੇ ਪ੍ਰਤੀ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਮੁੱਖ ਮੰਤਰੀ ਰਾਹਤ ਫੰਡ ਲਈ 1,00,000 (ਇੱਕ ਲੱਖ ਰੁਪਏ) ਦਾ ਚੈੱਕ ਮੁੱਖ ਮੰਤਰੀ ਨੂੰ ਭੇਟ ਕੀਤਾ।
ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਇਸ ਨੇਕ ਕਾਰਜ ਦੀ ਸ਼ਲਾਘਾ ਕੀਤੀ। ਉਨ੍ਹਾਂ ਇਸ ਉਦਾਰਤਾ ਲਈ ਵਿਧਾਇਕ ਸੁਦਰਸ਼ਨ ਬਬਲੂ ਦਾ ਧੰਨਵਾਦ ਕੀਤਾ।
ਵਰਨਣਯੋਗ ਹੈ ਕਿ ਸੁਦਰਸ਼ਨ ਸਿੰਘ ਬਬਲੂ ਆਪਣੇ ਖੇਤਰ ਵਿੱਚ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕ ਭਲਾਈ ਦੇ ਕੰਮਾਂ ਵਿੱਚ ਹਮੇਸ਼ਾ ਮੋਹਰੀ ਰਹਿੰਦੇ ਹਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਨਾਲ ਚਿੰਤਪੁਰਨੀ ਖੇਤਰ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ ਅਤੇ ਆਉਣ ਵਾਲੀਆਂ ਯੋਜਨਾਵਾਂ ਬਾਰੇ ਵੀ ਚਰਚਾ ਕੀਤੀ।
