ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਖੇਡੀ ਵੱਡੀ ਖੇਡ… ਨਵੀਂ ਟੀਮ ਦਾ ਐਲਾਨ


ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਵੱਡੀ ਖੇਡ ਖੇਡੀ ਹੈ। ਆਲ ਇੰਡੀਆ ਕਾਂਗਰਸ ਕਮੇਟੀ ਨੇ ਤੁਰੰਤ ਪ੍ਰਭਾਵ ਨਾਲ ਚੋਣਾਂ ਲਈ ਵੱਖ-ਵੱਖ ਕਮੇਟੀਆਂ ਦੇ ਪ੍ਰਧਾਨਾਂ ਅਤੇ ਸਹਿ-ਚੇਅਰਪਰਸਨਾਂ ਦਾ ਐਲਾਨ ਕਰ ਦਿੱਤਾ ਹੈ।

ਸਭ ਤੋਂ ਵੱਡੀ ਖ਼ਬਰ ਇਹ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਪਰਸਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਵਿਜੇ ਇੰਦਰ ਸਿੰਗਲਾ ਨੂੰ ਚੋਣ ਪ੍ਰਬੰਧਨ ਅਤੇ ਤਾਲਮੇਲ ਕਮੇਟੀ ਦੀ ਕਮਾਨ ਸੌਂਪੀ ਗਈ ਹੈ।

ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ ਦਾ ਮੁਖੀ ਬਣਾਇਆ ਗਿਆ ਹੈ, ਜਦਕਿ ਡਾ: ਅਮਰ ਸਿੰਘ ਨੂੰ ਮੈਨੀਫੈਸਟੋ ਕਮੇਟੀ ਦੀ ਜ਼ਿੰਮੇਵਾਰੀ ਮਿਲੀ ਹੈ।

ਇਸ ਦੇ ਨਾਲ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਆਪਣੀਆਂ ਮੌਜੂਦਾ ਭੂਮਿਕਾਵਾਂ ਵਿੱਚ ਜਾਰੀ ਰਹਿਣਗੇ।

ਕਾਂਗਰਸ ਨੇ ਕਾਰਜਕਾਰੀ ਪ੍ਰਧਾਨ ਵੀ ਨਿਯੁਕਤ ਕੀਤੇ ਹਨ, ਜਿਨ੍ਹਾਂ ਵਿੱਚ ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ ਅਤੇ ਸੰਗਤ ਸਿੰਘ ਗਿਲਜੀਆਂ ਦੇ ਨਾਂ ਸ਼ਾਮਲ ਹਨ।

Leave a Comment

Your email address will not be published. Required fields are marked *

Scroll to Top