ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਜਾਰੀ ਕੀਤਾ ਗਿਆ ਹੁਕਮ ਪੰਜਾਬ ਦੀ ਸਮੁੱਚੀ ਸਿਆਸਤ ਲਈ ਬਹੁਤ ਵੱਡਾ ਹੈ। ਜਾਂਚ ਤੋਂ ਸਪੱਸ਼ਟ ਹੈ ਕਿ ਮੁੱਖ ਮੰਤਰੀ ਨਾਲ ਸਬੰਧਤ ਵੀਡੀਓ ਫਰਜ਼ੀ ਨਹੀਂ ਹਨ ਅਤੇ ਨਾ ਹੀ ਏ.ਆਈ. ਰਾਹੀਂ ਕੀਤੀ ਗਈ ਹੈ, ਜਿਸ ਦੀ ਪੁਸ਼ਟੀ ਖੁਦ ਜਥੇਦਾਰ ਸਾਹਿਬ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੇ ਪਾਬੰਦ ਹਾਂ। ਰਾਜਾ ਵੜਿੰਗ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੈਤਿਕਤਾ ਦੇ ਆਧਾਰ ‘ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
