‘ਜਵਾਕ’ ਦਾ ਗ੍ਰੈਂਡ ਪ੍ਰੀਮੀਅਰ ਨੀਰੂ ਬਾਜਵਾ ਅਤੇ ਆਰ ਨੀਤ ਦੀ ਮੌਜੂਦਗੀ ‘ਚ ਹੋਇਆ, ਜਿਸ ‘ਚ ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਹਸਤੀਆਂ ਵੀ ਮੌਜੂਦ ਸਨ।


ਮੋਹਾਲੀ, 21 ਮਈ 2026 : ਬਹੁ-ਉਡੀਕ ਰਹੀ ਪੰਜਾਬੀ ਫਿਲਮ ‘ਜਵਾਕ’ ਦਾ ਸ਼ਾਨਦਾਰ ਪ੍ਰੀਮੀਅਰ ਮੋਹਾਲੀ ਵਿਖੇ ਬੜੀ ਧੂਮਧਾਮ ਨਾਲ ਕਰਵਾਇਆ ਗਿਆ, ਜਿੱਥੇ ਪ੍ਰਸ਼ੰਸਕਾਂ, ਮੀਡੀਆ ਅਤੇ ਪੰਜਾਬੀ ਇੰਡਸਟਰੀ ਨਾਲ ਜੁੜੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਅਤੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਨੀਰੂ ਬਾਜਵਾ ਐਂਟਰਟੇਨਮੈਂਟ ਦੁਆਰਾ ਪੇਸ਼ ਕੀਤੀ ਗਈ ਇਸ ਫਿਲਮ ਵਿੱਚ ਨੀਰੂ ਬਾਜਵਾ, ਗੁਰੀ ਘੁੰਮਣ, ਪ੍ਰੀਸ਼ਾ ਸ਼ਰਮਾ, ਕੁਲਰਾਜ ਭੰਗੜਾ ਅਤੇ ਜੱਬਵਾਲਾ ਵਧਵਾ ਮੁੱਖ ਭੂਮਿਕਾਵਾਂ ਵਿੱਚ ਹਨ। ਪ੍ਰੀਮੀਅਰ ਦੌਰਾਨ ਫਿਲਮ ਦੇ ਨਿਰਮਾਤਾ ਸੰਤੋਸ਼ ਥੇਟੇ ਅਤੇ ਡਿਸਟ੍ਰੀਬਿਊਟਰ ਮੁਨੀਸ਼ ਸਾਹਨੀ ਵੀ ਮੌਜੂਦ ਸਨ। ਇਸ ਸਮਾਗਮ ਵਿੱਚ ਪੰਜਾਬੀ ਗਾਇਕ ਅਤੇ ਅਦਾਕਾਰ ਆਰ ਨੀਤ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ, ਉਥੇ ਹੀ ਗਾਇਕ ਸਿਮਰਨ ਢਾਂਦਲੀ ਨੇ ਵੀ ਟੀਮ ਨਾਲ ਖੁਸ਼ੀ ਸਾਂਝੀ ਕੀਤੀ। ਸਮਾਗਮ ਦੌਰਾਨ ਫਿਲਮ ਦੀ ਸਮੁੱਚੀ ਟੀਮ ਨੇ ਦਰਸ਼ਕਾਂ ਅਤੇ ਮੀਡੀਆ ਵੱਲੋਂ ਦਿੱਤੇ ਪਿਆਰ ਅਤੇ ਸਹਿਯੋਗ ਲਈ ਧੰਨਵਾਦ ਕੀਤਾ। ਜਗਦੀਪ ਵੜਿੰਗ ਦੁਆਰਾ ਲਿਖੀ ਅਤੇ ਜਤਿੰਦਰ ਮੌਹਰ ਦੁਆਰਾ ਨਿਰਦੇਸ਼ਤ ਇਹ ਫਿਲਮ ਹੁਣ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਚੁੱਕੀ ਹੈ ਅਤੇ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top