*ਜੁਆਇੰਟ ਡਾਇਰੈਕਟਰ ਸ਼ਿਖਾ ਨਹਿਰਾ 35 ਸਾਲਾਂ ਦੀ ਸਮਰਪਿਤ ਸੇਵਾ ਤੋਂ ਬਾਅਦ ਸੇਵਾਮੁਕਤ ਹੋਏ*


ਚੰਡੀਗੜ੍ਹ, 30 ਜੁਲਾਈ: ਸ਼ਿਖਾ ਨਹਿਰਾ, ਸੰਯੁਕਤ ਡਾਇਰੈਕਟਰ, ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਅੱਜ 35 ਸਾਲ ਦੀ ਸ਼ਲਾਘਾਯੋਗ ਅਤੇ ਸਮਰਪਿਤ ਸਰਕਾਰੀ ਸੇਵਾ ਪੂਰੀ ਕਰਨ ਤੋਂ ਬਾਅਦ ਸੇਵਾਮੁਕਤ ਹੋ ਗਏ।

ਉਨ੍ਹਾਂ ਦੇ ਸਨਮਾਨ ਵਿੱਚ ਰੱਖੇ ਗਏ ਵਿਦਾਇਗੀ ਸਮਾਗਮ ਦੌਰਾਨ ਸੂਬਾ ਮੀਡੀਆ ਮੁਖੀ ਬਲਤੇਜ ਸਿੰਘ ਪੰਨੂ ਨੇ ਸੇਵਾਮੁਕਤ ਹੋ ਰਹੇ ਅਧਿਕਾਰੀ ਨਾਲ ਆਪਣੇ ਲੰਬੇ ਸਮੇਂ ਦੇ ਸਬੰਧਾਂ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਿਖਾ ਨਹਿਰਾ ਨੇ ਹਮੇਸ਼ਾ ਨਿਡਰਤਾ, ਲਗਨ ਅਤੇ ਪੇਸ਼ੇਵਰ ਪ੍ਰਤੀਬੱਧਤਾ ਨਾਲ ਆਪਣੀ ਡਿਊਟੀ ਨਿਭਾਈ। ਉਨ੍ਹਾਂ ਕਿਹਾ ਕਿ ਉਹ ਵਿਭਾਗ ਲਈ ਇੱਕ ਅਨਮੋਲ ਸੰਪਤੀ ਸਾਬਤ ਹੋਏ ਹਨ।

ਮੁੱਖ ਮੰਤਰੀ ਦੇ ਓ.ਐਸ.ਡੀ (ਮੀਡੀਆ) ਅਮਨਜੋਤ ਸਿੰਘ ਨੇ ਸ੍ਰੀਮਤੀ ਨਹਿਰਾ ਨੂੰ ਨਵੇਂ ਲੋਕ ਸੰਪਰਕ ਅਫ਼ਸਰਾਂ ਲਈ ਪ੍ਰੇਰਨਾਦਾਇਕ ਰੋਲ ਮਾਡਲ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਹਰ ਪੜਾਅ ‘ਤੇ ਨੌਜਵਾਨ ਪੀ.ਆਰ. ਪੇਸ਼ੇਵਰਾਂ ਦਾ ਮਾਰਗਦਰਸ਼ਨ ਕੀਤਾ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਪ੍ਰਦਾਨ ਕੀਤੀ।

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਪੁਨੀਤ ਗੋਇਲ ਨੇ ਸੇਵਾਮੁਕਤ ਅਧਿਕਾਰੀ ਨੂੰ ਉਨ੍ਹਾਂ ਦੇ ਭਵਿੱਖੀ ਜੀਵਨ ਦੀ ਕਾਮਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪੇਸ਼ੇਵਰ ਕੁਸ਼ਲਤਾ, ਕੰਮ ਪ੍ਰਤੀ ਸਮਰਪਣ ਅਤੇ ਮਾਨਵੀ ਸੋਚ ਨੂੰ ਵਿਭਾਗ ਵੱਲੋਂ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ।

ਆਪਣੇ ਸੰਬੋਧਨ ਵਿੱਚ, ਸ਼੍ਰੀਮਤੀ ਸ਼ਿਖਾ ਨੇਹਰਾ ਨੇ 1991 ਵਿੱਚ ਸਹਾਇਕ ਲੋਕ ਸੰਪਰਕ ਅਧਿਕਾਰੀ (ਏ.ਪੀ.ਆਰ.ਓ.) ਵਜੋਂ ਵਿਭਾਗ ਵਿੱਚ ਸ਼ਾਮਲ ਹੋਣ ਤੋਂ ਲੈ ਕੇ ਹੁਣ ਤੱਕ ਦੇ ਆਪਣੇ ਸਫ਼ਰ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਵਿਭਾਗ ਦੇ ਕੰਮਕਾਜ ਵਿੱਚ ਖਾਸ ਕਰਕੇ ਤਕਨਾਲੋਜੀ ਦੇ ਖੇਤਰ ਵਿੱਚ ਵੱਡੀਆਂ ਤਬਦੀਲੀਆਂ ਆਈਆਂ ਹਨ। ਉਨ੍ਹਾਂ ਇਸ ਨਿੱਘੇ ਅਤੇ ਯਾਦਗਾਰੀ ਵਿਦਾਇਗੀ ਸਮਾਰੋਹ ਲਈ ਵਿਭਾਗ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਵੱਲੋਂ ਸ੍ਰੀਮਤੀ ਸ਼ਿਖਾ ਨਹਿਰਾ ਨੂੰ ਉਨ੍ਹਾਂ ਦੀਆਂ ਲੰਬੀਆਂ ਤੇ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਵੀ ਕੀਤਾ ਗਿਆ |

ਇਸ ਮੌਕੇ ਡਿਪਟੀ ਸਕੱਤਰ ਦੀਪਾਂਕਰ ਗਰਗ, ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਸਿੰਘ, ਇਸ਼ਵਿੰਦਰ ਸਿੰਘ ਗਰੇਵਾਲ ਅਤੇ ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਰਸ਼ਿਮ ਵਰਮਾ, ਰੁਚੀ ਕਾਲੜਾ, ਨਵਦੀਪ ਸਿੰਘ ਗਿੱਲ, ਹਕੇਮ ਥਾਪਰ, ਸ਼ੇਰਜੰਗ ਸਿੰਘ ਹੁੰਦਲ ਅਤੇ ਨਰਿੰਦਰਪਾਲ ਸਿੰਘ ਜਗਦੀਓ ਸਮੇਤ ਸਮੂਹ ਵਿਭਾਗ ਦੇ ਪੀਆਰਓ, ਪੀਆਰਓ, ਸਟਾਫ਼ ਮੈਂਬਰ ਹਾਜ਼ਰ ਸਨ। ਮੌਕੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top