ਜੂਨ ’84 ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮੱਘਾ ਸਿੰਘ ਬੱਬਰ ਦੀ ਬਰਸੀ ਮਨਾਈ ਗਈ


ਜੂਨ 1984 ਤੀਜੇ ਘੱਲੂਘਾਰੇ ਦੇ ਪਹਿਲੇ ਸ਼ਹੀਦ ਵਜੋਂ ਜਾਣੇ ਜਾਂਦੇ ਭਾਈ ਮੰਗਾ ਸਿੰਘ ਬੱਬਰ ਦੀ ਬਰਸੀ ਅੱਜ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪਰਿਵਾਰ ਵੱਲੋਂ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸ਼ਬਦ ਕੀਰਤਨ ਦਾ ਗਾਇਨ ਕੀਤਾ ਗਿਆ। ਇਸ ਮੌਕੇ ਗ੍ਰੰਥੀ ਗਿਆਨੀ ਪਰਵਿੰਦਰ ਪਾਲ ਸਿੰਘ, ਹਵਾਰਾ ਕਮੇਟੀ ਦੇ ਆਗੂ ਬਾਪੂ ਗੁਰਚਰਨ ਸਿੰਘ ਪਟਿਆਲਾ, ਪ੍ਰੋਫੈਸਰ ਬਲਜਿੰਦਰ ਸਿੰਘ, ਬੇਅੰਤ ਸਿੰਘ ਖੈਲਾ, ਮਹਾਂਬੀਰ ਸਿੰਘ ਸੁਲਤਾਨਵਿੰਡ, ਭਾਈ ਸਤਨਾਮ ਸਿੰਘ ਝੰਜੇ, ਭਾਈ ਸਤਨਾਮ ਸਿੰਘ ਖੰਡਾ, ਪਰਮਜੀਤ ਸਿੰਘ ਟਾਂਡਾ, ਜਥੇਦਾਰ ਬਖਸ਼ੀਸ਼ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਭਾਈ ਮੰਗਾ ਸਿੰਘ ਬੱਬਰ ਜੂਨ 1984 ਦੇ ਸਾਕਾ ਨੀਲਾ ਤਾਰਾ ਸਾਕੇ ਦੌਰਾਨ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਨੀਮ ਫੌਜੀ ਬਲਾਂ ਦੀ ਗੋਲਾਬਾਰੀ ਦੌਰਾਨ ਸ਼ਹੀਦ ਹੋ ਗਏ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top