ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਿਸਾਨਾਂ ਨਾਲ ਮਜ਼ਾਕ : ਅਮਰਿੰਦਰ ਸਿੰਘ ਰਾਜਾ ਵੜਿੰਗ


ਕਿਹਾ, ਖੇਤੀ ਲਾਗਤ ਵਧ ਰਹੀ ਹੈ ਦੇ ਹਿਸਾਬ ਨਾਲ ਐਮਐਸਪੀ ਵਿੱਚ ਵਾਧਾ ਨਹੀਂ ਕੀਤਾ ਗਿਆ ਹੈ
ਪ੍ਰਧਾਨ ਮੰਤਰੀ ਨੂੰ ਪੁੱਛਿਆ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕਿੱਥੇ ਗਿਆ?

ਨਰੇਸ਼ ਸ਼ਰਮਾ

ਚੰਡੀਗੜ੍ਹ, 13 ਮਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਗਾਮੀ ਸਾਉਣੀ ਦੇ ਸੀਜ਼ਨ ਲਈ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਮਾਮੂਲੀ ਵਾਧੇ ਨੂੰ ਰੱਦ ਕਰਦਿਆਂ ਇਸ ਨੂੰ ਕਿਸਾਨਾਂ ਨਾਲ ‘ਮਜ਼ਾਕ’ ਕਰਾਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਖੇਤੀ ਲਾਗਤ ਵਿੱਚ ਹੋਏ ਭਾਰੀ ਵਾਧੇ ਦੇ ਮੁਕਾਬਲੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਬਹੁਤ ਘੱਟ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਵੱਧ ਰਹੀ ਮਹਿੰਗਾਈ ਕਾਰਨ ਕਿਸਾਨਾਂ ਦਾ ਖਰਚਾ ਲਗਾਤਾਰ ਵੱਧ ਰਿਹਾ ਹੈ। ਡੀਜ਼ਲ, ਖਾਦਾਂ, ਕੀੜੇਮਾਰ ਦਵਾਈਆਂ, ਲੇਬਰ ਅਤੇ ਮਸ਼ੀਨਰੀ ਦੀ ਕੀਮਤ ਬਹੁਤ ਵਧ ਗਈ ਹੈ। ਸਰਕਾਰ ਨੂੰ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਦੇ ਸਮੇਂ ਇਨ੍ਹਾਂ ਵਧੀਆਂ ਕੀਮਤਾਂ ਨੂੰ ਧਿਆਨ ‘ਚ ਰੱਖਣਾ ਚਾਹੀਦਾ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਵਿੱਚ ਸਭ ਤੋਂ ਵੱਧ ਝੋਨਾ ਪੈਦਾ ਕਰਨ ਵਾਲੇ ਸੂਬਿਆਂ ਵਿੱਚੋਂ ਇੱਕ ਹੈ, ਇਸ ਲਈ ਇੱਥੋਂ ਦੇ ਕਿਸਾਨਾਂ ਨੂੰ ਸਭ ਤੋਂ ਵੱਧ ਨੁਕਸਾਨ ਹੋਵੇਗਾ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਖੇਤੀ ਦੀ ਲਾਗਤ ਹਜ਼ਾਰਾਂ ਰੁਪਏ ਪ੍ਰਤੀ ਏਕੜ ਵਧ ਗਈ ਹੈ ਤਾਂ ਸਿਰਫ਼ 72 ਰੁਪਏ ਵਧਾ ਕੇ ਕਿਸਾਨਾਂ ਨੂੰ ਕੀ ਰਾਹਤ ਮਿਲੇਗੀ?

ਰਾਜਾ ਵੜਿੰਗ ਨੇ ਕਿਹਾ, “ਭਾਜਪਾ ਸਰਕਾਰ ਨੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਸਿਰਫ 72 ਰੁਪਏ ਦਾ ਵਾਧਾ ਕੀਤਾ ਹੈ, ਜਦੋਂ ਕਿ ਕਿਸਾਨਾਂ ਦਾ ਖਰਚਾ ਪ੍ਰਤੀ ਏਕੜ ਸੈਂਕੜੇ ਹਜ਼ਾਰਾਂ ਰੁਪਏ ਵੱਧ ਗਿਆ ਹੈ। ਕਾਗਜ਼ਾਂ ‘ਤੇ ਦਿੱਤੀ ਗਈ ਰਾਹਤ ਫਸਲ ਤਿਆਰ ਹੋਣ ਤੋਂ ਪਹਿਲਾਂ ਹੀ ਖਤਮ ਹੋ ਜਾਂਦੀ ਹੈ।”

ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਉਨ੍ਹਾਂ ਦੇ ਵਾਅਦੇ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਸ ਵਾਅਦਾ ਪੂਰਾ ਕਿਉਂ ਨਹੀਂ ਹੋਇਆ?

Leave a Comment

Your email address will not be published. Required fields are marked *

Scroll to Top