ਠੇਕਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸ ਸਟਾਫ਼ ਨੂੰ ਠੇਕੇ ‘ਤੇ ਲਿਆਉਣ ਦੇ ਭਗਵੰਤ ਮਾਨ ਸਰਕਾਰ ਦੇ ਫੈਸਲੇ ਨੂੰ ਨਿਰਪੱਖਤਾ ਨਾਲ ਲਾਗੂ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ



* ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁਲਾਜ਼ਮ ਜਥੇਬੰਦੀਆਂ ਨਾਲ ਕੀਤੀ ਮੀਟਿੰਗ; ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਭਰੋਸਾ ਦਿੱਤਾ*

ਚੰਡੀਗੜ੍ਹ, 2 ਜੁਲਾਈ:

ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਨੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦਾ ਐਲਾਨ ਕੀਤਾ ਹੈ। ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਬਿਜਲੀ ਮੰਤਰੀ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਤਿੰਨ ਯੂਨੀਅਨਾਂ ਜਿਹਨਾਂ ਵਿੱਚ ਕੋਆਰਡੀਨੇਟਿੰਗ ਕਮੇਟੀ, ਪਾਵਰਕਾਮ ਟਰਾਂਸਕੋ ਆਊਟਸੋਰਸਡ ਯੂਨੀਅਨ ਅਤੇ ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਸ਼ਾਮਿਲ ਸਨ। ਮੰਤਰੀ ਨੇ ਉਨ੍ਹਾਂ ਨੂੰ ਮੁੜ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਪੱਕੇ ਕਰਨ, ਆਊਟਸੋਰਸ ਕਾਮਿਆਂ ਨੂੰ ਠੇਕੇ ‘ਤੇ ਲਿਆਉਣ ਅਤੇ ਉਨ੍ਹਾਂ ਦੀਆਂ ਹੋਰ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਲਈ ਸਰਗਰਮੀ ਨਾਲ ਪ੍ਰਕਿਰਿਆ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਵਿੱਚ ਕੰਮ ਕਰਦੇ 8,000 ਤੋਂ ਵੱਧ ਕਰਮਚਾਰੀ

ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ, ਬਿਜਲੀ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਪਣੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਸਾਰੀਆਂ ਜਾਇਜ਼ ਮੰਗਾਂ ਨੂੰ ਫਾਸਟ-ਟ੍ਰੈਕ ਮੋਡ ਵਿੱਚ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਇਸ ਦੌਰਾਨ ਸੀ.ਐਮ.ਡੀ ਡਾ.ਬਸੰਤ ਗਰਗ ਨੇ ਵੀ ਮੁਲਾਜ਼ਮ ਯੂਨੀਅਨਾਂ ਦੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਯੋਜਨਾਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ ਅਤੇ ਬਿਜਲੀ ਵਿਭਾਗ ਵੱਲੋਂ ਮੁਲਾਜ਼ਮਾਂ ਦੇ ਹਿੱਤ ਵਿੱਚ ਆਰਡੀਨੈਂਸ ਦੀਆਂ ਧਾਰਾਵਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਐਸ.ਐਸ.ਪੀ ਖੰਨਾ ਡਾ.ਦਰਪਨ ਆਹਲੂਵਾਲੀਆ, ਡਾਇਰੈਕਟਰ (ਜਨਰੇਸ਼ਨ) ਇੰਜਨੀਅਰ ਪੁਨਰਦੀਪ ਸਿੰਘ ਬਰਾੜ ਸਮੇਤ ਹੋਰ ਅਧਿਕਾਰੀ ਅਤੇ ਯੂਨੀਅਨ ਦੇ ਨੁਮਾਇੰਦੇ ਵੀ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top