ਡਿਪਟੀ ਸਪੀਕਰ ਰੋੜੀ ਨੇ ਅਨਾਜ ਮੰਡੀਆਂ ਦਾ ਦੌਰਾ ਕਰਕੇ ਸਹੂਲਤਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ – Patiala News | ਪਟਿਆਲਾ ਦੀ ਸਿਆਸਤ


ਡਿਪਟੀ ਸਪੀਕਰ ਰੋੜੀ ਨੇ ਅਨਾਜ ਮੰਡੀਆਂ ਦਾ ਦੌਰਾ ਕਰਕੇ ਸਹੂਲਤਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ *ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ* ਚੰਡੀਗੜ੍ਹ/ਹੁਸ਼ਿਆਰਪੁਰ/ਗੜ੍ਹਸ਼ੰਕਰ, 23 ਅਪਰੈਲ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਹਲਕੇ ਤੋਂ ਵਿਧਾਇਕ ਸ: ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ। ਨੇ ਸਹੂਲਤਾਂ ਅਤੇ ਖਰੀਦ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਨੇ ਮੇਹਿੰਗਰੋਵਾਲ, ਮਾਹਿਲਪੁਰ ਅਤੇ ਮੋਰਾਂਵਾਲੀ ਵਿਖੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਮੰਡੀਆਂ ਵਿੱਚ ਹਾਜ਼ਰ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਤਾਂ ਜੋ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਿਆ ਜਾ ਸਕੇ। ਉਨ੍ਹਾਂ ਕਿਸਾਨਾਂ ਵੱਲੋਂ ਉਠਾਈਆਂ ਚਿੰਤਾਵਾਂ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਕਿਉਂਕਿ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਡਿਪਟੀ ਸਪੀਕਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫਸਲਾਂ ਦੀ ਤੁਲਾਈ, ਲਿਫਟਿੰਗ ਅਤੇ ਅਦਾਇਗੀ ਦੀਆਂ ਪ੍ਰਕਿਰਿਆਵਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਸਮੇਂ ਸਿਰ ਪੂਰਾ ਕੀਤਾ ਜਾਵੇ। ਉਨ੍ਹਾਂ ਮੰਡੀਆਂ ਵਿੱਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੇਂ ਸਿਰ ਖਰੀਦ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਮੰਡੀ ਬੋਰਡ ਦਾ ਸਟਾਫ਼ ਅਤੇ ਸਥਾਨਕ ਆਗੂ ਵੀ ਹਾਜ਼ਰ ਸਨ। ਪੋਸਟ ਵਿਯੂਜ਼: 0

Leave a Comment

Your email address will not be published. Required fields are marked *

Scroll to Top