ਡੀਐਮ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨੇ ਅੱਜ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਇਨਸਾਫ ਦੀ ਮੰਗ ਕੀਤੀ। ਪਰਿਵਾਰ ਨੇ ਦੋਸ਼ ਲਾਇਆ ਕਿ ਹਾਦਸੇ ਦੇ 35 ਦਿਨ ਬੀਤ ਜਾਣ ਦੇ ਬਾਵਜੂਦ ਇਨਸਾਫ਼ ਦੀ ਦਿਸ਼ਾ ਵਿੱਚ ਕੋਈ ਕਦਮ ਨਹੀਂ ਚੁੱਕਿਆ ਗਿਆ। ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਹੁਣ ਅਸੀਂ ਹਾਈ ਕੋਰਟ ਤੱਕ ਪਹੁੰਚ ਕਰਾਂਗੇ। ਪਰਿਵਾਰ ਦਾ ਕਹਿਣਾ ਹੈ ਕਿ ਪੁਲਸ ਨੇ ਸਿਰਫ ਇਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਮਾਮਲੇ ਨੂੰ ਸੀਮਤ ਕਰਨ ਦੀ ਕੋਸ਼ਿਸ਼ ਕੀਤੀ ਹੈ ਜਦਕਿ ਕਈ ਹੋਰ ਦੋਸ਼ੀ ਅਜੇ ਵੀ ਸ਼ਰੇਆਮ ਘੁੰਮ ਰਹੇ ਹਨ। ਉਨ੍ਹਾਂ ਪੁਲੀਸ ਦੀ ਜਾਂਚ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਾਰੀ ਜਾਂਚ ਪ੍ਰਕਿਰਿਆ ਪੱਖਪਾਤੀ ਜਾਪਦੀ ਹੈ ਅਤੇ ਸੱਚਾਈ ਸਾਹਮਣੇ ਨਹੀਂ ਲਿਆਂਦੀ ਜਾ ਰਹੀ। ਪ੍ਰੈਸ ਕਾਨਫਰੰਸ ਦੌਰਾਨ ਮ੍ਰਿਤਕ ਦੀ ਪਤਨੀ ਉਪਿੰਦਰ ਕੌਰ ਨੇ ਕਿਹਾ ਕਿ ਅਸੀਂ ਇਨਸਾਫ ਚਾਹੁੰਦੇ ਹਾਂ। ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਮੁੜ ਮੀਡੀਆ ਦੇ ਸਾਹਮਣੇ ਆਉਣ ਲਈ ਮਜਬੂਰ ਹੋਣਾ ਪਿਆ ਕਿਉਂਕਿ ਇੰਨੇ ਦਿਨ ਬੀਤ ਜਾਣ ‘ਤੇ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਸਰਕਾਰ ’ਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾਇਆ। ਪਰਿਵਾਰ ਨੇ ਆਖਰਕਾਰ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਤੋਂ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਨਿਰਪੱਖ ਜਾਂਚ ਨਹੀਂ ਹੁੰਦੀ, ਉਦੋਂ ਤੱਕ ਉਹ ਆਪਣੀ ਲੜਾਈ ਜਾਰੀ ਰੱਖਣਗੇ ਅਤੇ ਹੁਣ ਇਸ ਮਾਮਲੇ ਵਿੱਚ ਹਾਈ ਕੋਰਟ ਤੱਕ ਪਹੁੰਚ ਕਰਨਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
