ਢਿੱਲੋਂ ਦੇ ਪੱਤਰ ‘ਤੇ ਮੋਦੀ ਸਰਕਾਰ ਵੱਲੋਂ ਤੁਰੰਤ ਕਾਰਵਾਈ – ਪੰਜਾਬ ਦੇ ਕਿਸਾਨਾਂ ਲਈ ਯੂਰੀਆ ਅਤੇ ਡੀਏਪੀ ਦੀ ਭਰਪੂਰ ਸਪਲਾਈ ਯਕੀਨੀ ਬਣਾਈ ਜਾਵੇ।


ਚੰਡੀਗੜ੍ਹ, 24 ਜੂਨ 2026: ਕੇਂਦਰ ਸਰਕਾਰ ਨੇ ਪੁਸ਼ਟੀ ਕੀਤੀ ਹੈ ਕਿ ਪੰਜਾਬ ਵਿੱਚ ਸਾਉਣੀ 2026 ਦੇ ਸੀਜ਼ਨ ਲਈ ਲੋੜੀਂਦੀ ਮਾਤਰਾ ਵਿੱਚ ਯੂਰੀਆ ਅਤੇ ਡੀਏਪੀ ਖਾਦ ਮੌਜੂਦ ਹੈ। ਇਹ ਜਵਾਬ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ 10 ਜੂਨ 2026 ਨੂੰ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਨੂੰ ਲਿਖੇ ਪੱਤਰ ਦੇ ਜਵਾਬ ਵਿੱਚ ਆਇਆ ਹੈ।

23 ਜੂਨ 2026 ਨੂੰ, ਬੰਦਨਾ ਪ੍ਰੀਯਾਸ਼ੀ, ਆਈ.ਏ.ਐਸ., ਸੰਯੁਕਤ ਸਕੱਤਰ, ਰਸਾਇਣ ਅਤੇ ਖਾਦ ਮੰਤਰਾਲੇ, ਭਾਰਤ ਸਰਕਾਰ। ਢਿੱਲੋਂ ਜੀ ਨੂੰ ਦੱਸਿਆ ਕਿ ਪੰਜਾਬ ਨੂੰ 11,45,000 ਮੀਟ੍ਰਿਕ ਟਨ ਯੂਰੀਆ ਅਤੇ 1,80,000 ਮੀਟ੍ਰਿਕ ਟਨ ਡੀ.ਏ.ਪੀ ਉਪਲਬਧ ਕਰਵਾਈ ਗਈ ਹੈ ਜੋ ਕਿ ਸੂਬੇ ਦੀ ਲੋੜ ਤੋਂ ਵੱਧ ਹੈ। ਇਸ ਸਮੇਂ ਸੂਬੇ ਕੋਲ 4,27,000 ਮੀਟ੍ਰਿਕ ਟਨ ਯੂਰੀਆ ਅਤੇ 98,000 ਮੀਟ੍ਰਿਕ ਟਨ ਡੀਏਪੀ ਦਾ ਬੰਦ ਭੰਡਾਰ ਹੈ।

ਸ਼੍ਰੀ ਢਿੱਲੋਂ ਜੀ ਨੇ ਕਿਹਾ “ਮੋਦੀ ਸਰਕਾਰ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦਾ ਕਿਸਾਨ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ। ਸਾਡੀ ਚਿੱਠੀ ਦਾ ਕੁਝ ਦਿਨਾਂ ਵਿੱਚ ਹੀ ਕੇਂਦਰ ਨੇ ਸਪੱਸ਼ਟ ਜਵਾਬ ਦਿੱਤਾ। ਹੁਣ ਸਵਾਲ ਇਹ ਹੈ ਕਿ ਕੀ ‘ਆਪ’ ਸਰਕਾਰ ਇਹ ਖਾਦ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਕਿਸਾਨਾਂ ਤੱਕ ਪਹੁੰਚਾਏਗੀ ਜਾਂ ਨਹੀਂ।”

ਢਿੱਲੋਂ ਜੀ ਨੇ ਚੇਤਾਵਨੀ ਦਿੱਤੀ ਕਿ ਖਾਦ (ਕੰਟਰੋਲ) ਆਰਡਰ 1985 ਅਤੇ ਜ਼ਰੂਰੀ ਵਸਤਾਂ ਐਕਟ 1955 ਦੇ ਤਹਿਤ ਜਮ੍ਹਾਖੋਰੀ, ਕਾਲਾਬਾਜ਼ਾਰੀ ਅਤੇ ਓਵਰਸੇਲਿੰਗ ਵਿਰੁੱਧ ਕਾਰਵਾਈ ਕਰਨਾ ਰਾਜ ਸਰਕਾਰ ਦੀ ਪੂਰੀ ਜ਼ਿੰਮੇਵਾਰੀ ਹੈ। ਜੇਕਰ ਖਾਦ ਕਿਸਾਨਾਂ ਤੱਕ ਨਹੀਂ ਪਹੁੰਚਦੀ ਤਾਂ ਇਸ ਦੀ ਸਿੱਧੀ ਜ਼ਿੰਮੇਵਾਰੀ ਭਗਵੰਤ ਮਾਨ ਸਰਕਾਰ ਦੀ ਹੋਵੇਗੀ।

ਭਾਜਪਾ ਪੰਜਾਬ ਮੰਗ ਕਰਦੀ ਹੈ ਕਿ ‘ਆਪ’ ਸਰਕਾਰ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਪਾਰਦਰਸ਼ੀ ਅਤੇ ਸਮੇਂ ਸਿਰ ਖਾਦ ਦੀ ਵੰਡ ਨੂੰ ਯਕੀਨੀ ਬਣਾਏ।

Leave a Comment

Your email address will not be published. Required fields are marked *

Scroll to Top