ਮਿਊਜ਼ਿਕ ਲੈਜੇਂਡ ਆਸ਼ਾ ਭੌਂਸਲੇ ਦੀ ਪੋਤੀ ਜਾਨਈ ਭੌਂਸਲੇ ਨੇ ਸੋਸ਼ਲ ਮੀਡੀਆ ਰਾਹੀਂ ਇੱਕ ਅਧਿਕਾਰਤ ਪੋਸਟ ਸ਼ੇਅਰ ਕਰਕੇ ਸਥਿਤੀ ਨੂੰ ਸਪੱਸ਼ਟ ਕੀਤਾ ਹੈ। ਜਾਨਈ ਭੌਂਸਲੇ ਨੇ ਆਪਣੀ ਪੋਸਟ ਰਾਹੀਂ ਪ੍ਰਸ਼ੰਸਕਾਂ ਨੂੰ ਜਾਣਕਾਰੀ ਦਿੱਤੀ ਅਤੇ ਲਿਖਿਆ, “ਮੇਰੀ ਦਾਦੀ, ਆਸ਼ਾ ਭੌਂਸਲੇ, ਬਹੁਤ ਜ਼ਿਆਦਾ ਕਮਜ਼ੋਰੀ ਅਤੇ ਛਾਤੀ ਵਿੱਚ ਇਨਫੈਕਸ਼ਨ ਕਾਰਨ ਹਸਪਤਾਲ ਵਿੱਚ ਭਰਤੀ ਹਨ। ਅਸੀਂ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦੇ ਹਾਂ ਕਿ ਸਾਡੀ ਗੋਪਨੀਯਤਾ ਦਾ ਸਨਮਾਨ ਕਰੋ। ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਅਸੀਂ ਪੂਰੀ ਉਮੀਦ ਕਰਦੇ ਹਾਂ ਕਿ ਜਲਦੀ ਹੀ ਸਭ ਕੁਝ ਠੀਕ ਹੋ ਜਾਵੇਗਾ। ਅਸੀਂ ਤੁਹਾਨੂੰ ਸ਼ੁਭਕਾਮਨਾਵਾਂ ਦਿੰਦੇ ਹਾਂ।” ਉਨ੍ਹਾਂ ਦੀ ਸਿਹਤ ਬਾਰੇ ਸਮੇਂ-ਸਮੇਂ ‘ਤੇ ਜਾਣਕਾਰੀ ਦਿੰਦੇ ਰਹਿਣਗੇ।”
