ਦੂਜੇ ਟੀ-20 ਵਿੱਚ ਇੰਗਲੈਂਡ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ



– ਦੂਜੇ ਟੀ-20 ਮੈਚ ‘ਚ ਇੰਗਲੈਂਡ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ। ਓਲਡ ਟ੍ਰੈਫੋਰਡ ਸਟੇਡੀਅਮ ‘ਚ ਹੋਏ ਇਸ ਮੈਚ ‘ਚ ਭਾਰਤੀ ਟੀਮ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 20 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ 190 ਦੌੜਾਂ ਬਣਾਈਆਂ। ਭਾਰਤ ਲਈ ਵਿਕਟਕੀਪਰ ਬੱਲੇਬਾਜ਼ ਈਸ਼ਾਨ ਕਿਸ਼ਨ ਨੇ ਸਭ ਤੋਂ ਵੱਧ 49 (40 ਗੇਂਦਾਂ) ਜਦਕਿ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਨੇ 43 (24 ਗੇਂਦਾਂ) ਅਤੇ ਕਪਤਾਨ ਸ਼੍ਰੇਅਸ ਅਈਅਰ ਨੇ 37 (22 ਗੇਂਦਾਂ) ਦੌੜਾਂ ਬਣਾਈਆਂ। ਇੰਗਲੈਂਡ ਵੱਲੋਂ ਤੇਜ਼ ਗੇਂਦਬਾਜ਼ ਸੈਮ ਕੁਰਾਨ ਨੇ 4 ਓਵਰਾਂ ਵਿੱਚ 33 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਜਵਾਬ ‘ਚ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਦੀ ਟੀਮ ਨੇ 19 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਹਾਸਲ ਕਰ ਲਿਆ। ਇੰਗਲੈਂਡ ਵੱਲੋਂ ਜੈਕਬ ਬੈਥਲ ਨੇ ਸਭ ਤੋਂ ਵੱਧ 76 (46 ਗੇਂਦਾਂ) ਦੌੜਾਂ ਬਣਾਈਆਂ, ਜੋ ਅੰਤ ਤੱਕ ਨਾਬਾਦ ਰਿਹਾ। ਭਾਰਤ ਵੱਲੋਂ ਅਰਸ਼ਦੀਪ ਸਿੰਘ ਨੇ 4 ਓਵਰਾਂ ਵਿੱਚ 40 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਨੇ 1-0 ਦੀ ਬੜ੍ਹਤ ਬਣਾ ਲਈ ਹੈ। ਸੀਰੀਜ਼ ਦਾ ਅਗਲਾ ਮੈਚ 7 ਜੁਲਾਈ ਨੂੰ ਹੋਵੇਗਾ

Leave a Comment

Your email address will not be published. Required fields are marked *

Scroll to Top