ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਵਿਧਾਇਕ ਧਾਲੀਵਾਲ, ਬਲਤੇਜ ਪੰਨੂ ਸਮੇਤ ਪਾਰਟੀ ਦੇ ਸਾਰੇ ਆਗੂ ਅਤੇ ਅਹੁਦੇਦਾਰ ਹਾਜ਼ਰ ਸਨ ਅਤੇ ਮਠਿਆਈਆਂ ਵੰਡ ਕੇ ਇੱਕ ਦੂਜੇ ਨੂੰ ਵਧਾਈ ਦਿੱਤੀ।
*ਪੰਜਾਬ ਦੇ ਲੋਕਾਂ ਨੇ ਅਰਵਿੰਦ ਕੇਜਰੀਵਾਲ ਦੀ ਰਾਜਨੀਤੀ ਅਤੇ ਭਗਵੰਤ ਮਾਨ ਦੇ ਕੰਮ ‘ਤੇ ਮੋਹਰ ਲਗਾਈ: ਮਨੀਸ਼ ਸਿਸੋਦੀਆ*
* ਲੋਕਾਂ ਨੇ ‘ਈਡੀ ਪਾਰਟੀ’ (ਭਾਜਪਾ) ਨੂੰ ਠੁਕਰਾ ਦਿੱਤਾ, 1142 ਉਮੀਦਵਾਰਾਂ ਦੀ ਜ਼ਮਾਨਤ ਹੋਈ ਜ਼ਬਤ: ਸਿਸੋਦੀਆ
*ਪਿੰਡਾਂ ਤੋਂ ਬਾਅਦ ਸ਼ਹਿਰਾਂ ‘ਤੇ ਵੀ ‘ਆਪ’ ਦਾ ਕਬਜ਼ਾ, ਲੋਕ ਮਾਣਯੋਗ ਸਰਕਾਰ ਦੇ ਕੰਮ ਨੂੰ ਪਸੰਦ ਕਰ ਰਹੇ ਹਨ: ਸਿਸੋਦੀਆ*
*ਚੰਡੀਗੜ੍ਹ, 29 ਮਈ, 2026*
ਪੰਜਾਬ ਵਿੱਚ ਨਗਰ ਨਿਗਮ ਅਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਬੰਪਰ ਜਿੱਤ ਹਾਸਲ ਕੀਤੀ ਹੈ। ਇਸ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਦਫ਼ਤਰ ਵਿੱਚ ਜਸ਼ਨ ਦਾ ਮਾਹੌਲ ਬਣ ਗਿਆ। ਸਵੇਰ ਤੋਂ ਹੀ ਨਤੀਜੇ ‘ਆਪ’ ਦੇ ਹੱਕ ‘ਚ ਆਉਣ ਤੋਂ ਬਾਅਦ ਪਾਰਟੀ ਆਗੂ ਤੇ ਵਰਕਰ ਦਫ਼ਤਰ ‘ਚ ਇਕੱਠੇ ਹੋਣੇ ਸ਼ੁਰੂ ਹੋ ਗਏ |
ਜਿੱਤ ਦੀ ਖੁਸ਼ੀ ‘ਚ ਪਾਰਟੀ ਹੈੱਡਕੁਆਰਟਰ ‘ਤੇ ਵਰਕਰਾਂ ਨੇ ਢੋਲ ਦੀ ਤਾਜ ‘ਤੇ ਭੰਗੜਾ ਪਾਇਆ ਅਤੇ ਇਕ-ਦੂਜੇ ਨੂੰ ਲੱਡੂ ਖਿਲਾ ਕੇ ਜਿੱਤ ਦੀ ਵਧਾਈ ਦਿੱਤੀ |
ਇਸ ਵਿਜੇ ਉਤਸਵ ਮੌਕੇ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਉਨ੍ਹਾਂ ਤੋਂ ਇਲਾਵਾ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ, ਵਿਧਾਇਕਾਂ ਅਤੇ ਅਹੁਦੇਦਾਰਾਂ ਨੇ ਵੀ ਇਸ ਜਸ਼ਨ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ਹਾਜ਼ਰ ਸੀਨੀਅਰ ਆਗੂਆਂ ਨੇ ਪੰਜਾਬ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ‘ਤੇ ਲੱਗੀ ਮੋਹਰ ਹੈ | ਨਗਰ ਨਿਗਮਾਂ ਵਿੱਚ ਵੀ ਹੁਣ ‘ਆਪ’ ਦੀ ਸਰਕਾਰ ਬਣਨ ਨਾਲ ਸ਼ਹਿਰਾਂ ਦਾ ਵਿਕਾਸ ਹੋਰ ਤੇਜ਼ ਹੋਵੇਗਾ।
ਇਸ ਦੇ ਨਾਲ ਹੀ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਵੀ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਨੇ ਵੱਡਾ ਸੁਨੇਹਾ ਦਿੱਤਾ ਹੈ। ਉਨ੍ਹਾਂ ਕਿਹਾ, ‘ਮੈਂ ਇਨ੍ਹਾਂ ਚੋਣਾਂ ‘ਚ ‘ਆਪ’ ਦੇ ਹੱਕ ‘ਚ ਆਏ ਨਤੀਜਿਆਂ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੰਨਾ ਵੱਡਾ ਸਨਮਾਨ ਅਤੇ ਆਸ਼ੀਰਵਾਦ ਦਿੱਤਾ ਹੈ।’
ਜਨਤਾ ਨੇ ਸਪੱਸ਼ਟ ਕੀਤਾ ਹੈ ਕਿ ਉਹ ਅਰਵਿੰਦ ਕੇਜਰੀਵਾਲ ਦੀ ਇਮਾਨਦਾਰ ਰਾਜਨੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਿਛਲੇ 4 ਸਾਲਾਂ ਤੋਂ ਕੰਮ ਕਰਨ ਦੀ ਸ਼ੈਲੀ ਨੂੰ ਪਸੰਦ ਕਰਦੇ ਹਨ।
ਮਨੀਸ਼ ਸਿਸੋਦੀਆ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਜਦੋਂ ਪੰਜਾਬ ਵਿੱਚ ਜ਼ਿਲ੍ਹਾ ਪੰਚਾਇਤ ਚੋਣਾਂ ਹੋਈਆਂ ਸਨ ਤਾਂ ਪਿੰਡਾਂ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇੱਕ ਤਰਫਾ ਬੰਪਰ ਜਿੱਤ ਦਿਵਾਈ ਸੀ ਅਤੇ ਹੁਣ ਨਗਰ ਨਿਗਮ/ਕੌਂਸਲ ਦੀਆਂ ਚੋਣਾਂ ਵਿੱਚ ਖਾਸ ਕਰਕੇ ਸ਼ਹਿਰਾਂ ਦੇ ਲੋਕਾਂ ਨੇ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਉਹ ਸਾਡੀ ਸਰਕਾਰ ਦੇ ਲੋਕ ਭਲਾਈ ਦੇ ਕੰਮਾਂ ਨੂੰ ਪਸੰਦ ਕਰ ਰਹੇ ਹਨ।
ਸਿਸੋਦੀਆ ਨੇ ਕਿਹਾ ਕਿ ਮਾਨ ਸਾਹਿਬ ਦੀ ਸਰਕਾਰ ਨੇ ਬਿਜਲੀ, ਪਾਣੀ, ਰੋਜ਼ਗਾਰ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਜੋ ਕ੍ਰਾਂਤੀਕਾਰੀ ਕਦਮ ਚੁੱਕੇ ਹਨ, ਉਸ ‘ਤੇ ਅੱਜ ਲੋਕਾਂ ਨੇ ਆਪਣੀ ਮੋਹਰ ਲਗਾ ਦਿੱਤੀ ਹੈ। ਪੰਜਾਬ ਦੇ ਚੋਣ ਨਤੀਜਿਆਂ ਨੇ ਦੋ ਬਹੁਤ ਸਪੱਸ਼ਟ ਸੰਦੇਸ਼ ਦਿੱਤੇ ਹਨ। ਪਹਿਲਾ ਸੰਦੇਸ਼ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਕਾਸ ਕਾਰਜਾਂ ਨੂੰ ਆਪਣਾ ਸਮਰਥਨ ਦੇ ਕੇ ਦਿੱਤਾ ਹੈ ਅਤੇ ਦੂਜਾ ਸਪੱਸ਼ਟ ਸੰਦੇਸ਼ ਲੋਕਾਂ ਨੇ ‘ਈਡੀ ਪਾਰਟੀ’ (ਭਾਜਪਾ) ਨੂੰ ਦਿੱਤਾ ਹੈ। ਪੰਜਾਬ ਦੇ ਜਾਗਰੂਕ ਵੋਟਰਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੀ ਧਰਤੀ ‘ਤੇ ‘ਈਡੀ ਪਾਰਟੀ’ ਅਤੇ ਇਸ ਦੀ ਬਦਲੇ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ। ਇਸ ਚੋਣ ਵਿੱਚ ਲੋਕਾਂ ਨੇ ‘ਈਡੀ ਪਾਰਟੀ’ ਨੂੰ ਨਕਾਰ ਦਿੱਤਾ ਹੈ ਕਿਉਂਕਿ ਉਨ੍ਹਾਂ ਦੇ 1142 ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਚੁੱਕੀਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਸਾਡੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਇਤਿਹਾਸਕ ਬਹੁਮਤ ਨਾਲ ਜਿੱਤਣ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ। ਭਾਵੇਂ ਵਿਧਾਨ ਸਭਾ ਚੋਣਾਂ ਵਿੱਚ ਅਜੇ ਸਮਾਂ ਹੈ, ਪਰ ਨਗਰ ਨਿਗਮ/ਕੌਂਸਲ ਦੀਆਂ ਚੋਣਾਂ ਜਿੱਤਣ ਵਾਲੇ ਸਾਡੇ ਨਵੇਂ ਚੁਣੇ ਮੇਅਰ ਅਤੇ ਕੌਂਸਲਰ ਹੁਣ ਜ਼ਮੀਨੀ ਪੱਧਰ ‘ਤੇ ਮਾਨ ਸਾਹਿਬ ਨਾਲ ਹੱਥ ਮਿਲਾਉਣਗੇ। ਅਸੀਂ ਰਲ ਕੇ ਪੰਜਾਬ ਦੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਾਂਗੇ ਅਤੇ 2027 ਵਿੱਚ ਇੱਕ ਵਾਰ ਫਿਰ ਪੰਜਾਬ ਵਿੱਚ ਜਿੱਤ ਦਾ ਝੰਡਾ ਲਹਿਰਾਵਾਂਗੇ।
