‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਨੇ ਰੰਗ ਲਿਆਇਆ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤਸਕਰਾਂ ਦੀ ਕਮਰ ਤੋੜੀ: ਬਲਤੇਜ ਪੰਨੂ


ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਜਿਸ ਤਰ੍ਹਾਂ ਦੀ ਸਫਲਤਾ ਮਿਲ ਰਹੀ ਹੈ, ਉਸ ਤੋਂ ਇਹ ਸਾਬਤ ਹੋ ਗਿਆ ਹੈ ਕਿ ਪੰਜਾਬ ਬਹੁਤ ਜਲਦੀ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਣ ਵੱਲ ਵਧ ਰਿਹਾ ਹੈ। ਸਰਕਾਰ ਅਤੇ ਲੋਕਾਂ ਦੇ ਇਸ ਤਾਲਮੇਲ ਨੇ ਨਸ਼ਾ ਤਸਕਰਾਂ ਦੀ ਕਮਰ ਤੋੜ ਦਿੱਤੀ ਹੈ।

ਨਸ਼ਿਆਂ ਵਿਰੁੱਧ ਚੱਲ ਰਹੀ ਇਸ ਜੰਗ ਦੇ ਅੰਕੜੇ ਸਾਂਝੇ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਹੁਣ ਤੱਕ ਕੁੱਲ 41,850 ਐਫ.ਆਈ.ਆਰ. ਇਨ੍ਹਾਂ ਮਾਮਲਿਆਂ ‘ਚ ਕਾਰਵਾਈ ਕਰਦੇ ਹੋਏ 60 ਹਜ਼ਾਰ ਦੇ ਕਰੀਬ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਸਲਾਖਾਂ ਪਿੱਛੇ ਭੇਜਿਆ ਗਿਆ ਹੈ | ਪੁਲਿਸ ਦੀ ਬਰਾਮਦਗੀ ਦੇ ਅੰਕੜੇ ਦੱਸਦੇ ਹਨ ਕਿ ਇਹ ਮੁਹਿੰਮ ਕਿੰਨੀ ਡੂੰਘਾਈ ਨਾਲ ਕੰਮ ਕਰ ਰਹੀ ਹੈ। ਹੁਣ ਤੱਕ ਪੁਲੀਸ ਨੇ 2569 ਕਿਲੋ ਹੈਰੋਇਨ, 0.37 ਕਿਲੋ ਸਮੈਕ, 748 ਕਿਲੋ ਅਫੀਮ, 35,058 ਕਿਲੋ ਭੁੱਕੀ, 898 ਕਿਲੋ ਗਾਂਜਾ ਅਤੇ 4599 ਕਿਲੋ ਕੋਕੀਨ ਬਰਾਮਦ ਕਰਕੇ ਨਸ਼ਿਆਂ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।

ਬਲਤੇਜ ਪੰਨੂੰ ਨੇ ਜ਼ਮੀਨੀ ਪੱਧਰ ‘ਤੇ ਲੋਕਾਂ ਦੀ ਸ਼ਮੂਲੀਅਤ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ ਅਤੇ ਕਿਹਾ ਕਿ ਪਿੰਡਾਂ ਵਿੱਚ ਬਣੀਆਂ ਗ੍ਰਾਮ ਸੁਰੱਖਿਆ ਕਮੇਟੀਆਂ (ਵੀ.ਡੀ.ਸੀ.) ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਲਈ ਬਣਾਈ ਗਈ ਵਿਸ਼ੇਸ਼ ਮੋਬਾਈਲ ਐਪ ‘ਤੇ ਜ਼ਿਆਦਾਤਰ ਜਾਣਕਾਰੀ ਪੁਲਿਸ ਤੱਕ ਪਹੁੰਚ ਰਹੀ ਹੈ, ਜਿਸ ਦੀ ਸਫਲਤਾ ਦਰ 80 ਫੀਸਦੀ ਤੋਂ ਵੱਧ ਹੈ।

ਪੰਨੂ ਨੇ ਸਪੱਸ਼ਟ ਕੀਤਾ ਕਿ ਅੱਜ ਵੱਡੀ ਗਿਣਤੀ ਵਿੱਚ ਐਫਆਈਆਰ ਦਰਜ ਕੀਤੀਆਂ ਜਾ ਰਹੀਆਂ ਹਨ ਅਤੇ ਰਿਕਵਰੀ ਹੋ ਰਹੀ ਹੈ, ਇਹ ਮੁੱਖ ਤੌਰ ‘ਤੇ ਲੋਕਾਂ ਦੁਆਰਾ ਮੁਹੱਈਆ ਕਰਵਾਈ ਗਈ ਸਹੀ ਜਾਣਕਾਰੀ ਅਤੇ ਉਨ੍ਹਾਂ ਦੀ ਮਦਦ ਕਾਰਨ ਸੰਭਵ ਹੋਇਆ ਹੈ। ‘ਰੰਗਲਾ ਪੰਜਾਬ’ ਦੀ ਦਿਸ਼ਾ ‘ਚ ਇਹ ਫੈਸਲਾਕੁੰਨ ਜਿੱਤ ਹੈ।

Leave a Comment

Your email address will not be published. Required fields are marked *

Scroll to Top