ਨਾਮਧਾਰੀ ਸੰਪਰਦਾ ਦੀ ਮਾਤਾ ਚੰਦ ਕੌਰ ਦੀ ਹੱਤਿਆ ਅਤੇ ਬੰਬ ਧਮਾਕੇ ਨਾਲ ਸਬੰਧਤ ਸੰਵੇਦਨਸ਼ੀਲ ਮਾਮਲੇ ਵਿੱਚ ਵੱਡੀ ਅਦਾਲਤੀ ਕਾਰਵਾਈ ਸਾਹਮਣੇ ਆਈ ਹੈ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਮੁਲਜ਼ਮ ਠਾਕੁਰ ਦਲੀਪ ਸਿੰਘ ਨੂੰ ਭਗੌੜਾ ਕਰਾਰ ਦਿੱਤਾ ਹੈ। ਅਦਾਲਤ ਨੇ ਪਹਿਲਾਂ 8 ਅਪਰੈਲ ਅਤੇ ਫਿਰ 15 ਅਪਰੈਲ ਨੂੰ ਪੇਸ਼ ਹੋਣ ਦਾ ਮੌਕਾ ਦਿੱਤਾ ਸੀ ਪਰ ਉਹ ਪੇਸ਼ ਨਾ ਹੋਣ ’ਤੇ ਫ਼ੈਸਲਾ ਸੁਣਾਇਆ ਗਿਆ। ਸੀਬੀਆਈ ਵੱਲੋਂ ਉਸ ਨੂੰ ਜਨਤਕ ਨੋਟਿਸ ਵੀ ਜਾਰੀ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਉਹ ਪੇਸ਼ ਨਹੀਂ ਹੋਏ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
