ਨਾਮਵਰ ਪਹਿਲਵਾਨ ਜੱਸਾ ਪੱਟੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ



ਨਾਮਵਰ ਪਹਿਲਵਾਨ ਜੱਸਾ ਪੱਟੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੁੰਦੇ ਹੋਏ ਫਾਈਲ ਫੋਟੋ। ਉਨ੍ਹਾਂ ਕਿਹਾ ਕਿ ਖੇਡ ਜਗਤ ਦੀਆਂ ਅਜਿਹੀਆਂ ਨਾਮਵਰ ਸ਼ਖ਼ਸੀਅਤਾਂ ਦਾ ਰਾਜਨੀਤੀ ਵਿੱਚ ਆਉਣਾ ਨੌਜਵਾਨਾਂ ਨੂੰ ਸਕਾਰਾਤਮਕ ਪ੍ਰੇਰਨਾ ਪ੍ਰਦਾਨ ਕਰੇਗਾ। ਨਾਮਵਰ ਪਹਿਲਵਾਨ ਜੱਸਾ ਪੱਟੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਚੰਡੀਗੜ੍ਹ, 28 ਅਪਰੈਲ ਕੁਸ਼ਤੀ ਜਗਤ ਵਿੱਚ ‘ਜੱਸਾ ਪੱਟੀ’ ਦੇ ਨਾਂ ਨਾਲ ਮਸ਼ਹੂਰ ਰੁਸਤਮ-ਏ-ਹਿੰਦ ਜਸਕੰਵਰ ਸਿੰਘ ਪੱਟੀ ਮੰਗਲਵਾਰ ਨੂੰ ਆਪਣੀ ਪੂਰੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਨਿਵਾਸ ‘ਤੇ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਾਮਲ ਕੀਤਾ ਗਿਆ। ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੱਸਾ ਪੱਟੀ ਨੇ ਕੁਸ਼ਤੀ ਵਿੱਚ ਆਪਣੀਆਂ ਪ੍ਰਾਪਤੀਆਂ ਕਰਕੇ ਨਾ ਸਿਰਫ਼ ਪੰਜਾਬ ਦਾ ਸਗੋਂ ਪੂਰੇ ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਡ ਜਗਤ ਦੀਆਂ ਅਜਿਹੀਆਂ ਨਾਮਵਰ ਸ਼ਖ਼ਸੀਅਤਾਂ ਦਾ ਰਾਜਨੀਤੀ ਵਿੱਚ ਆਉਣਾ ਨੌਜਵਾਨਾਂ ਨੂੰ ਸਕਾਰਾਤਮਕ ਪ੍ਰੇਰਨਾ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਜੱਸਾ ਪੱਟੀ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਲਗਨ ਅਤੇ ਮਿਹਨਤ ਦਾ ਸਬੂਤ ਦਿੱਤਾ ਹੈ, ਉਸੇ ਤਰ੍ਹਾਂ ਉਹ ਪਾਰਟੀ ਵਿੱਚ ਸ਼ਾਮਲ ਹੋ ਕੇ ਦੇਸ਼ ਅਤੇ ਸਮਾਜ ਦੀ ਸੇਵਾ ਉਸੇ ਤਰ੍ਹਾਂ ਹੀ ਕਰਦੇ ਰਹਿਣਗੇ। ਇਸ ਮੌਕੇ ਜੱਸਾ ਪੱਟੀ ਨੇ ਵੀ ਮੁੱਖ ਮੰਤਰੀ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਅਹਿਦ ਲਿਆ। ਦਾ ਅੰਤ

Leave a Comment

Your email address will not be published. Required fields are marked *

Scroll to Top