ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਦੀ ਮੁਰੰਮਤ ਦਾ ਕੰਮ ਜਲਦ ਸ਼ੁਰੂ ਹੋਵੇਗਾ – ਚੇਅਰਮੈਨ ਹਰਪਾਲ ਜੁਨੇਜਾ – Patiala News | ਪਟਿਆਲਾ ਦੀ ਸਿਆਸਤ



Patiala News: ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਦੀ ਮੁਰੰਮਤ ਦਾ ਕੰਮ ਜਲਦ ਸ਼ੁਰੂ ਹੋਵੇਗਾ-ਚੇਅਰਮੈਨ ਹਰਪਾਲ ਜੁਨੇਜਾ-ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਬੋਰਡ ਆਫ ਡਾਇਰੈਕਟਰਜ਼ ਦੀ 247ਵੀਂ ਮੀਟਿੰਗ- ਪੀ.ਆਰ.ਟੀ.ਸੀ. ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਫਲੀਟ ਵਿੱਚ ਨਵੀਆਂ ਆਮ ਬੱਸਾਂ ਨੂੰ ਸ਼ਾਮਲ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਮੁੱਖ ਦਫ਼ਤਰ, ਪਟਿਆਲਾ ਵਿਖੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿੱਚ ਨਿਗਮ ਦੇ ਸਰਵਪੱਖੀ ਵਿਕਾਸ, ਕਰਮਚਾਰੀਆਂ ਦੀ ਭਲਾਈ, ਵਿੱਤੀ ਮਜ਼ਬੂਤੀ ਅਤੇ ਯਾਤਰੀਆਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ ਗਈ। ਚੇਅਰਮੈਨ ਜੁਨੇਜਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਬੋਰਡ ਨੇ ਘੱਟ ਤਨਖ਼ਾਹ ਵਾਲੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕਰਨ ਦੀ ਪ੍ਰਵਾਨਗੀ ਦੇਣ ਬਾਰੇ ਵਿਚਾਰ ਕੀਤਾ, ਜਿਸ ਦਾ ਸਿੱਧਾ ਲਾਭ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੂੰ ਹੋਵੇਗਾ। ਇਸ ਦੇ ਨਾਲ ਹੀ ਕਰਮਚਾਰੀਆਂ ਲਈ ਰਾਸ਼ਟਰੀ ਪੈਨਸ਼ਨ ਪ੍ਰਣਾਲੀ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ‘ਤੇ ਵੀ ਸਹਿਮਤੀ ਬਣੀ। ਚੇਅਰਮੈਨ ਹਰਪਾਲ ਜੁਨੇਜਾ ਨੇ ਅੱਗੇ ਕਿਹਾ ਕਿ ਪੀ.ਆਰ.ਟੀ.ਸੀ. ਵੱਲੋਂ ਨਵੀਆਂ ਆਮ ਬੱਸਾਂ ਨੂੰ ਫਲੀਟ ਵਿੱਚ ਸ਼ਾਮਲ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਦੇ ਨਵੀਨੀਕਰਨ ਅਤੇ ਬੁਢਲਾਡਾ ਬੱਸ ਸਟੈਂਡ ਅਤੇ ਵਰਕਸ਼ਾਪ ਦੇ ਨਿਰਮਾਣ ਕਾਰਜਾਂ ਨੂੰ ਜਲਦੀ ਸ਼ੁਰੂ ਕਰਨ ਦੇ ਪ੍ਰਸਤਾਵ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਯਾਤਰੀਆਂ ਦੀ ਯਾਤਰਾ ਨੂੰ ਹੋਰ ਸੁਵਿਧਾਜਨਕ ਬਣਾਉਣ ਲਈ, ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਵਿੱਚ ਵਾਹਨ ਟਰੈਕਿੰਗ ਸਿਸਟਮ ਪ੍ਰੋਜੈਕਟ ਅਤੇ ਯੂਪੀਆਈ ਲਈ ਟੈਂਡਰਾਂ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇਗਾ। ਬੋਰਡ ਨੇ ਇਸ ਸਮੇਤ ਹੋਰ ਡਿਜੀਟਲ ਪੇਮੈਂਟ ਪ੍ਰਣਾਲੀਆਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਵੀ ਅਹਿਮ ਪ੍ਰਵਾਨਗੀਆਂ ਦਿੱਤੀਆਂ ਇਸ ਮੌਕੇ ਮੀਟਿੰਗ ਦੌਰਾਨ ਪ੍ਰਬੰਧਕੀ ਨਿਰਦੇਸ਼ਕ ਮਨੀਸ਼ਾ ਰਾਣਾ ਵੱਲੋਂ ਪੇਸ਼ ਕੀਤੇ ਗਏ ਕਾਰਜ ਨਤੀਜਿਆਂ ਨੂੰ ਦੇਖਦੇ ਹੋਏ ਕਿਹਾ ਗਿਆ ਕਿ ਭਵਿੱਖ ਵਿੱਚ ਨਵੀਆਂ ਬੱਸਾਂ ਦੀ ਆਮਦ ਅਤੇ ਸਟਾਫ਼ ਦੀ ਭਰਤੀ ਨਾਲ ਪੀ.ਆਰ.ਟੀ.ਸੀ ਦੀ ਸਮੁੱਚੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਹੋਵੇਗਾ ਜਿਸ ਨਾਲ ਵਿੱਤੀ ਆਮਦਨ ਵਿੱਚ ਵਾਧਾ ਹੋਵੇਗਾ। ਪੀਆਰਟੀਸੀ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਇਸ ਅਹਿਮ ਮੀਟਿੰਗ ਵਿੱਚ ਪੀਆਰਟੀਸੀ ਦੀ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ, ਵਾਈਸ ਚੇਅਰਮੈਨ ਬਲਵਿੰਦਰ ਝਾੜਵਾਂ, ਡਾਇਰੈਕਟਰ ਰਜਿੰਦਰ ਸਿੰਘ ਰਿਹਾਲ, ਸਟੇਟ ਟਰਾਂਸਪੋਰਟ ਕਮਿਸ਼ਨਰ ਦੀ ਨੁਮਾਇੰਦਗੀ ਆਰਟੀਏ ਪੂਨਮਪ੍ਰੀਤ ਕੌਰ, ਵਿੱਤ ਵਿਭਾਗ ਦੀ ਨੁਮਾਇੰਦਗੀ ਹਰਪ੍ਰੀਤ ਕੌਰ ਡੀਸੀਐਫਏ, ਰੇਲਵੇ ਵਿਭਾਗ ਦੇ ਸੰਜੀਵ ਕੁਮਾਰ, ਪੀਆਰਟੀਸੀ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ ਨਵੀਸ ਕੁਮਾਰ, ਪੀਆਰਟੀਸੀ ਦੇ ਮੁੱਖ ਲੇਖਾ ਅਫ਼ਸਰ ਨਵੀਸ ਕੁਮਾਰ, ਸਾਬਕਾ ਪ੍ਰਬੰਧਕੀ ਡਾਇਰੈਕਟਰ ਇੰਜੀ. ਜਤਿੰਦਰਪਾਲ ਸਿੰਘ ਗਰੇਵਾਲ, ਸੀਨੀਅਰ ਕਾਨੂੰਨੀ ਸਲਾਹਕਾਰ ਮਨਿੰਦਰਪਾਲ ਸਿੰਘ ਸਿੱਧੂ, ਜਨਰਲ ਮੈਨੇਜਰ (ਪ੍ਰਸ਼ਾਸਨ) ਅਮਨਵੀਰ ਸਿੰਘ ਟਿਵਾਣਾ, ਜਨਰਲ ਮੈਨੇਜਰ (ਕੰਪਿਊਟਰਜ਼) ਰਮਨ ਸ਼ਰਮਾ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top