ਪਟਿਆਲਾ ਨਿਊਜ਼ : ਡੀਸੀ ਨੇ ਬੈਡਮਿੰਟਨ ਖਿਡਾਰਨ ਨੂੰ ਮੈਡਲ ਦੇ ਕੇ ਕੀਤਾ ਸਨਮਾਨਿਤ – Patiala News | ਪਟਿਆਲਾ ਦੀ ਸਿਆਸਤ


ਪਟਿਆਲਾ ਨਿਊਜ਼: ਡੀਸੀ ਵੱਲੋਂ ਬੈਡਮਿੰਟਨ ਖਿਡਾਰੀ ਨੂੰ ਮੈਡਲ ਦੇ ਕੇ ਸਨਮਾਨਿਤ *ਡਿਪਟੀ ਕਮਿਸ਼ਨਰ ਵੱਲੋਂ ਖਿਡਾਰੀਆਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ* *ਮਾਪਿਆਂ ਦੀ ਮਿਹਨਤ ਨਾਲ ਖਿਡਾਰੀ ਬਣਦੇ ਹਨ ਕਾਮਯਾਬ-ਹਿਮਾਂਸ਼ੂ ਅਗਰਵਾਲ* ਪਟਿਆਲਾ 28 ਅਪ੍ਰੈਲ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਨਾਭਾ ਦੇ ਰਹਿਣ ਵਾਲੇ ਬੈਡਮਿੰਟਨ ਖਿਡਾਰੀ ਜਗਸ਼ੇਰ ਸਿੰਘ ਖੰਗੂੜਾ ਦਾ ਅੱਜ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ ਨੇ ਜਗਸ਼ੇਰ ਸਿੰਘ ਖੰਗੂੜਾ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀਆਂ ਖੇਡ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਦੇ ਕੋਚ ਸੁਰੇਸ਼ ਕੁਮਾਰ, ਜਿਨ੍ਹਾਂ ਨੇ ਜਗਸ਼ੇਰ ਸਿੰਘ ਖੰਗੂੜਾ ਨੂੰ ਪਿਛਲੇ 7 ਸਾਲਾਂ ਤੋਂ ਸਿਖਲਾਈ ਦੇ ਕੇ ਇਸ ਮੁਕਾਮ ਤੱਕ ਪਹੁੰਚਾਇਆ ਹੈ, ਦੀ ਵੀ ਵਿਸ਼ੇਸ਼ ਸ਼ਲਾਘਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਗਸ਼ੇਰ ਸਿੰਘ ਖੰਗੂੜਾ ਵਰਗੇ ਖਿਡਾਰੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਿਡਾਰੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਤਾਂ ਜੋ ਉਹ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਦਾ ਨਾਂਅ ਰੌਸ਼ਨ ਕਰ ਸਕਣ | ਉਨ੍ਹਾਂ ਜਗਸ਼ੇਰ ਸਿੰਘ ਖੰਗੂੜਾ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਕਾਮਨਾ ਕੀਤੀ। ਬੈਡਮਿੰਟਨ ਕੋਚ ਸੁਰੇਸ਼ ਕੁਮਾਰ ਨੇ ਦੱਸਿਆ ਕਿ ਜਗਸ਼ੇਰ ਸਿੰਘ ਖੰਗੂੜਾ ਜੋ ਕਿ ਸ: ਮਨਪ੍ਰੀਤ ਸਿੰਘ (ਪਿਤਾ) ਅਤੇ ਰਸ਼ਪਾਲ ਕੌਰ (ਮਾਤਾ) ਦਾ ਪੁੱਤਰ ਹੈ, ਨੇ ਬੈਡਮਿੰਟਨ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 3 ਅੰਤਰਰਾਸ਼ਟਰੀ ਚਾਂਦੀ ਦੇ ਤਗਮੇ, 8 ਕਾਂਸੀ ਦੇ ਤਗਮੇ ਅਤੇ 11 ਸੋਨ ਤਗਮੇ ਜਿੱਤੇ ਹਨ | ਇਸ ਦੇ ਨਾਲ ਹੀ ਉਹ 5 ਵਾਰ ਕੁਆਰਟਰ ਫਾਈਨਲ ਵਿੱਚ ਪਹੁੰਚ ਕੇ ਆਪਣੀ ਕਾਬਲੀਅਤ ਸਾਬਤ ਕਰ ਚੁੱਕਾ ਹੈ। ਉਨ੍ਹਾਂ ਦੀ ਇਹ ਪ੍ਰਾਪਤੀ ਉਨ੍ਹਾਂ ਦੇ ਪਰਿਵਾਰ ਲਈ ਹੀ ਨਹੀਂ ਸਗੋਂ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਗਸ਼ੇਰ ਸਿੰਘ ਖੰਗੂੜਾ ਦੇ ਮਾਪਿਆਂ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਕਾਮਯਾਬੀ ਵਿੱਚ ਮਾਪਿਆਂ ਦਾ ਯੋਗਦਾਨ ਬਹੁਤ ਅਹਿਮ ਹੁੰਦਾ ਹੈ। ਪੋਸਟ ਵਿਯੂਜ਼: 0

Leave a Comment

Your email address will not be published. Required fields are marked *

Scroll to Top