ਪਟਿਆਲਾ ਨਿਊਜ਼: ਤੰਬਾਕੂ ਵਿਰੋਧੀ ਮੁਹਿੰਮ ਦੌਰਾਨ 10 ਚਲਾਨ ਕੱਟੇ, 1200 ਰੁਪਏ ਜੁਰਮਾਨਾ ਵਸੂਲਿਆ*

ਪਟਿਆਲਾ ਨਿਊਜ਼ : ਤੰਬਾਕੂ ਵਿਰੋਧੀ ਮੁਹਿੰਮ ਦੌਰਾਨ 10 ਚਲਾਨ ਕੱਟੇ, 1200 ਰੁਪਏ ਜੁਰਮਾਨਾ ਵਸੂਲਿਆ ਗਿਆ।

ਪਟਿਆਲਾ 18 ਮਈ:

ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ (ਐਨ.ਟੀ.ਸੀ.ਪੀ.) ਤਹਿਤ ਸਿਹਤ ਵਿਭਾਗ ਪਟਿਆਲਾ ਵੱਲੋਂ ਤੰਬਾਕੂ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਰਜਿੰਦਰਾ ਹਸਪਤਾਲ ਅਤੇ ਮਾਤਾ ਸਾਹਿਬ ਕੌਰ ਕਾਲਜ ਦੇ ਆਲੇ-ਦੁਆਲੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦੇ ਹੋਏ ਕੁੱਲ 10 ਚਲਾਨ ਕੱਟੇ ਗਏ ਅਤੇ 1000 ਰੁਪਏ ਜੁਰਮਾਨਾ ਵਸੂਲਿਆ ਗਿਆ। 1200 ਰੁਪਏ ਇਕੱਠੇ ਕੀਤੇ ਗਏ।

ਇਸ ਐਕਸ਼ਨ ਦੀ ਅਗਵਾਈ ਏ.ਐਚ.ਓ ਡਾ. ਇੰਦਰਪ੍ਰੀਤ ਰੰਧਾਵਾ ਵੱਲੋਂ ਕੀਤਾ ਗਿਆ। ਉਨ੍ਹਾਂ ਨਾਲ ਟੀਮ ਮੈਂਬਰ ਪਰਮਜੀਤ ਅਤੇ ਖੁਸ਼ਵੀਰ ਵੀ ਮੌਜੂਦ ਸਨ। ਡਾ: ਰੰਧਾਵਾ ਨੇ ਕਿਹਾ ਕਿ ਜਨਤਕ ਥਾਵਾਂ ‘ਤੇ ਤੰਬਾਕੂ ਪਦਾਰਥਾਂ ਦੀ ਵਰਤੋਂ ਨਾ ਸਿਰਫ਼ ਕਾਨੂੰਨੀ ਉਲੰਘਣਾ ਹੈ ਸਗੋਂ ਲੋਕਾਂ ਦੀ ਸਿਹਤ ਲਈ ਵੀ ਗੰਭੀਰ ਖਤਰਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਤੰਬਾਕੂ ਦੀ ਲਤ ਤੋਂ ਬਚਾਉਣ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।

Leave a Comment

Your email address will not be published. Required fields are marked *

Scroll to Top