ਪਟਿਆਲਾ ਨਿਊਜ਼ : ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਸਰਦਾਰ ਵੱਲਭ ਭਾਈ ਪਟੇਲ ਜੀ ਦੀ 150ਵੀਂ ਜਯੰਤੀ ਦੇ ਸਬੰਧ ਵਿੱਚ ਗਤੀਵਿਧੀਆਂ ਦੇ ਸਬੰਧ ਵਿੱਚ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਪੇਂਟਿੰਗ ਮੁਕਾਬਲੇ ਵਿੱਚ ਸਕੂਲ ਦੇ 30 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਪੇਂਟਿੰਗ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਸਰਦਾਰ ਵੱਲਭ ਭਾਈ ਪਟੇਲ ਜੀ ਦੀਆਂ ਸੁੰਦਰ ਤਸਵੀਰਾਂ ਬਣਾ ਕੇ ਆਪਣੀ ਕਲਾ ਦੇ ਜੌਹਰ ਦਿਖਾਏ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ ਜੀ ਨੇ ਪੇਂਟਿੰਗ ਮੁਕਾਬਲੇ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਪਲਕ, ਗੁਰਪ੍ਰੀਤ ਸਿੰਘ ਅਤੇ ਗੁਰਵੀਰ ਸਿੰਘ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਉਹਨਾਂ ਦੀ ਪੇਂਟਿੰਗ ਪ੍ਰਤਿਭਾ ਦੀ ਸ਼ਲਾਘਾ ਕੀਤੀ।
