ਬਰਨਾਲਾ ‘ਚ ਹੜਤਾਲ ‘ਤੇ ਬੈਠੇ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਤੋਂ ਬਾਅਦ ਪੈਦਾ ਹੋਇਆ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਨੇ ਧਰਨਾਕਾਰੀਆਂ ਦੇ ਦਬਾਅ ਤੋਂ ਬਾਅਦ ਵੱਡੀ ਕਾਰਵਾਈ ਕੀਤੀ ਹੈ। ਡੀ.ਐਸ.ਪੀ. ਸਤਵੀਰ ਸਿੰਘ ਦੀ ਮੁਅੱਤਲੀ ਤੋਂ ਇਕ ਦਿਨ ਬਾਅਦ ਹੀ ਹੁਣ ਥਾਣਾ ਸਿਟੀ-1 ਬਰਨਾਲਾ ਦੇ ਐੱਸ.ਐੱਚ.ਓ. ਇੰਸਪੈਕਟਰ ਲਖਵਿੰਦਰ ਸਿੰਘ ਖਿਲਾਫ ਵੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਨੇ ਉਸ ਨੂੰ ਤੁਰੰਤ ਪ੍ਰਭਾਵ ਨਾਲ ਜ਼ਿਲ੍ਹਾ ਪੁਲੀਸ ਲਾਈਨ ਭੇਜ ਦਿੱਤਾ ਹੈ। ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨੂੰ ਲੈ ਕੇ ਪੁਲਿਸ ਨਾਲ ਹੋਈ ਝੜਪ ਤੋਂ ਬਾਅਦ ਹੁਣ ਇਹ ਮਾਮਲਾ ਪੂਰੀ ਤਰ੍ਹਾਂ ਸਿਆਸੀ ਰੂਪ ਧਾਰਨ ਕਰ ਗਿਆ ਹੈ। ਵਿਰੋਧੀ ਪਾਰਟੀਆਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
