ਅੰਮ੍ਰਿਤਸਰ ਨਾਲ ਸਬੰਧਤ ਇੱਕ ਅਹਿਮ ਧਾਰਮਿਕ ਮਾਮਲੇ ਵਿੱਚ ਅਖੰਡ ਕੀਰਤਨੀ ਜਥਾ (ਰਜਿ.) ਦੀ 31 ਮੈਂਬਰੀ ਵਿਸ਼ਵ ਵਿਆਪੀ ਕਮੇਟੀ ਨੇ ਪ੍ਰਸਿੱਧ ਕੀਰਤਨੀ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਨੂੰ ਜਥੇ ਵਿੱਚੋਂ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਸਮੂਹ ਸਾਧ ਸੰਗਤ ਨੂੰ ਅਧਿਕਾਰਤ ਤੌਰ ‘ਤੇ ਮਤਾ ਪਾਸ ਕਰਕੇ ਸੂਚਿਤ ਕੀਤਾ ਹੈ। ਜਥੇਬੰਦੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਚਾਂ ਵੱਲੋਂ ਜਾਰੀ ਹੁਕਮਨਾਮੇ ਦੀ ਉਲੰਘਣਾ ਕੀਤੀ ਹੈ। ਇਸ ਤੋਂ ਇਲਾਵਾ 13 ਅਪਰੈਲ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਅੰਮ੍ਰਿਤਸਰ ਵਿਖੇ ਚੱਲ ਰਹੇ ਅਖੰਡ ਕੀਰਤਨ ਸਮਾਗਮ ਦੌਰਾਨ ਸਟੇਜ ਸਕੱਤਰ ਦੀ ਆਗਿਆ ਤੋਂ ਬਿਨਾਂ ਆਪਣੇ ਸਾਥੀਆਂ ਨਾਲ ਸਟੇਜ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਕੀਰਤਨ ਕਰਨ ਦੀ ਕੋਸ਼ਿਸ਼ ਕਰਦਿਆਂ ਗੁਰ ਮਰਿਆਦਾ ਦੀ ਉਲੰਘਣਾ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
