ਪੰਜਾਬ ਕਾਂਗਰਸ ਦੀ ਘਰੇਲੂ ਜੰਗ; ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅਸਤੀਫੇ ਦੀ ਕੀਤੀ ਪੇਸ਼ਕਸ਼!


ਪੰਜਾਬ ਕਾਂਗਰਸ ਦੀ ਅੰਦਰੂਨੀ ਲੜਾਈ ਨੂੰ ਲੈ ਕੇ ਵੱਡੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬਾ ਇੰਚਾਰਜ ਭੁਪੇਸ਼ ਬਘੇਲ ਨੂੰ ਮਿਲਣ ਤੋਂ ਬਾਅਦ ਵੀ ਰਾਜ਼ੀ ਨਹੀਂ ਹੋਏ। ਸੂਤਰਾਂ ਦੀ ਮੰਨੀਏ ਤਾਂ ਚਰਨਜੀਤ ਚੰਨੀ ਨੇ ਕੱਲ੍ਹ ਦੀ ਮੀਟਿੰਗ ਵਿੱਚ ਪ੍ਰਚਾਰ ਕਮੇਟੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਚੰਨੀ ਨੇ ਕਿਹਾ ਕਿ ਕੋਈ ਵੀ ਉਨ੍ਹਾਂ ਨੂੰ ਵਧਾਈ ਦੇਣ ਨਹੀਂ ਆਇਆ ਅਤੇ ਉਹ ਪਹਿਲਾਂ ਹੀ ਅਹੁਦੇ ਤੋਂ ਇਨਕਾਰ ਕਰ ਚੁੱਕੇ ਹਨ। ਚੰਨੀ ਨੇ ਆਪਣੇ ਸੰਬੋਧਨ ਵਿੱਚ ਭੁਪੇਸ਼ ਬਘੇਲ ਨੂੰ ਦੋ ਵਾਰ ਸੁਣਾਈ। ਪੰਜਾਬ ਕਾਂਗਰਸ ਅੰਦਰ ਚੱਲ ਰਹੇ ਤਣਾਅ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਪੱਸ਼ਟ ਕੀਤਾ ਹੈ ਕਿ ਉਹ ਸਾਬਕਾ ਮੁੱਖ ਮੰਤਰੀ ਵਜੋਂ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਦੇ ਰਹਿਣਗੇ। ਉਨ੍ਹਾਂ ਨੇ ਸ਼ਨੀਵਾਰ ਨੂੰ ਚੰਡੀਗੜ੍ਹ ‘ਚ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਰਿਹਾਇਸ਼ ‘ਤੇ ਹੋਈ ਇਕ ਅਹਿਮ ਬੈਠਕ ਦੌਰਾਨ ਆਪਣੇ ਅਸਤੀਫੇ ਦੀ ਪੇਸ਼ਕਸ਼ ‘ਤੇ ਚਰਚਾ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top