ਪੰਜਾਬ ਦੇ ਕੁਝ ਇਲਾਕਿਆਂ ‘ਚ ਹਲਕੀ ਬੂੰਦਾਬਾਂਦੀ ਨਾਲ ਗਰਮੀ ਤੋਂ ਕੁਝ ਰਾਹਤ ਮਿਲੀ, ਪਰ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਇਕ ਹੋਰ ਗਰਮੀ ਅਤੇ ਹੀਟਵੇਵ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਉਪਰ ਬਣਿਆ ਹੋਇਆ ਹੈ, ਜਦੋਂਕਿ ਆਉਣ ਵਾਲੇ ਚਾਰ ਦਿਨਾਂ ਵਿੱਚ ਹੀਟਵੇਵ ਦਾ ਪ੍ਰਭਾਵ ਵਧ ਸਕਦਾ ਹੈ। ਵਿਭਾਗ ਮੁਤਾਬਕ ਐਤਵਾਰ ਤੋਂ ਪੰਜਾਬ ‘ਚ ਮੌਸਮ ਖੁਸ਼ਕ ਹੋ ਜਾਵੇਗਾ ਅਤੇ ਤੇਜ਼ ਗਰਮੀ ਦੀ ਲਹਿਰ ਬਣੇਗੀ। ਵਿਭਾਗ ਨੇ ਐਤਵਾਰ ਤੋਂ ਚਾਰ ਦਿਨਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ ਅਤੇ ਇਸ ਦੌਰਾਨ ਤਾਪਮਾਨ 3 ਤੋਂ 4 ਡਿਗਰੀ ਤੱਕ ਵਧ ਸਕਦਾ ਹੈ। ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਨਾਲੋਂ 3.1 ਡਿਗਰੀ ਵੱਧ ਹੋ ਗਿਆ ਹੈ। ਪਠਾਨਕੋਟ ਵਿੱਚ ਸਭ ਤੋਂ ਘੱਟ ਤਾਪਮਾਨ 22.3 ਡਿਗਰੀ ਦਰਜ ਕੀਤਾ ਗਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
