ਪੰਜਾਬ ‘ਚ ਦੋ ਗੁੱਟਾਂ ਵਿਚਾਲੇ ਗੋਲੀਬਾਰੀ, ਇਕ ਵਿਅਕਤੀ ਦੀ ਮੌਤ, ਤਿੰਨ ਗੰਭੀਰ ਜ਼ਖਮੀ


ਪੰਜਾਬ ਵਿੱਚ ਮਾਮੂਲੀ ਝਗੜੇ ਕਾਰਨ ਗੋਲੀਬਾਰੀ ਹੋਣ ਦੀਆਂ ਖ਼ਬਰਾਂ ਹਨ। ਦੱਸਿਆ ਜਾ ਰਿਹਾ ਹੈ ਕਿ ਦੋ ਧਿਰਾਂ ਵਿਚਾਲੇ ਹੋਈ ਤਕਰਾਰ ਅਚਾਨਕ ਖੂਨੀ ਝੜਪ ‘ਚ ਬਦਲ ਗਈ, ਜਿਸ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 3 ਲੋਕ ਜ਼ਖਮੀ ਹੋ ਗਏ।

ਮਿਲੀ ਜਾਣਕਾਰੀ ਦੇ ਮੁਤਾਬਿਕ ਪੰਜਾਬ ਦੇ ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਨੇੜੇ ਦੋ ਧਿਰਾਂ ਵਿਚਾਲੇ ਇੱਕ ਵਾਹਨ ਦੇ ਕਰਾਸਿੰਗ ਨੂੰ ਲੈ ਕੇ ਹੋਇਆ ਮਾਮੂਲੀ ਝਗੜਾ ਹਿੰਸਕ ਹੋ ਗਿਆ। ਵਿਵਾਦ ਵਧਣ ‘ਤੇ ਦੋਵਾਂ ਧਿਰਾਂ ਨੇ ਆਪਣੇ-ਆਪਣੇ ਲਾਇਸੈਂਸੀ ਪਿਸਤੌਲਾਂ ਨਾਲ ਇਕ-ਦੂਜੇ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ‘ਚ ਇਕ ਨਿਹੰਗ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਗੋਲੀਬਾਰੀ ਵਿੱਚ ਦੂਜੇ ਪਾਸੇ ਦੇ ਤਿੰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਅਤੇ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮ੍ਰਿਤਕ ਨਿਹੰਗ ਸਿੰਘ ਦੀ ਪਛਾਣ ਦੀਪਇੰਦਰ ਸਿੰਘ ਵਜੋਂ ਹੋਈ ਹੈ।

ਗੋਲੀਬਾਰੀ ਕਾਰਨ ਭਗਦੜ ਮੱਚ ਗਈ ਅਤੇ ਲੋਕ ਵੱਖ-ਵੱਖ ਦਿਸ਼ਾਵਾਂ ਵੱਲ ਭੱਜਣ ਲੱਗੇ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਉਨ੍ਹਾਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਨੇ ਮਾਮਲਾ ਦਰਜ ਕਰਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Comment

Your email address will not be published. Required fields are marked *

Scroll to Top