ਪੰਜਾਬ ‘ਚ ਮਹਿੰਗਾਈ ਦਾ ਝਟਕਾ: ਦੁੱਧ ਦੀਆਂ ਕੀਮਤਾਂ ‘ਚ ਭਾਰੀ ਵਾਧਾ


ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਣ ਵਾਲਾ ਹੈ। ਪੰਜਾਬ ‘ਚ ਦੁੱਧ ਦੀਆਂ ਕੀਮਤਾਂ ‘ਚ ਭਾਰੀ ਵਾਧਾ ਹੋਣ ਜਾ ਰਿਹਾ ਹੈ, ਜਿਸ ਦਾ ਸਿੱਧਾ ਅਸਰ ਲੋਕਾਂ ਦੀਆਂ ਜੇਬਾਂ ‘ਤੇ ਪਵੇਗਾ।

ਰਿਪੋਰਟਾਂ ਮੁਤਾਬਕ ਪੰਜਾਬ ‘ਚ ਦੁੱਧ ਦੀ ਕੀਮਤ ‘ਚ ਭਾਰੀ ਵਾਧਾ ਹੋਣ ਜਾ ਰਿਹਾ ਹੈ। ਲੁਧਿਆਣਾ ਡੇਅਰੀ ਐਸੋਸੀਏਸ਼ਨ ਨੇ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਕਿ ਦੁੱਧ ਦੀਆਂ ਕੀਮਤਾਂ ਵਿੱਚ 5 ਰੁਪਏ ਦਾ ਵਾਧਾ 1 ਮਈ ਤੋਂ ਲਾਗੂ ਕੀਤਾ ਜਾਵੇਗਾ।

ਇਸ ਵਾਧੇ ਨਾਲ ਘਰੇਲੂ ਖਰਚੇ ਵਧਣ ਦੀ ਸੰਭਾਵਨਾ ਹੈ, ਜਿਸ ਨਾਲ ਆਮ ਲੋਕਾਂ ਨੂੰ ਰੋਜ਼ਾਨਾ ਦੀਆਂ ਲੋੜਾਂ ਲਈ ਵਾਧੂ ਖਰਚੇ ਝੱਲਣੇ ਪੈਣਗੇ।

Leave a Comment

Your email address will not be published. Required fields are marked *

Scroll to Top