ਪੰਜਾਬ ਨਿਊਜ਼ : ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਵਾਲੇ ਦਿਨ 26 ਮਈ ਨੂੰ ਡਰਾਈ ਡੇਅ ਐਲਾਨਿਆ – ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ਰਾਬ ਜਾਂ ਨਸ਼ੀਲੇ ਪਦਾਰਥਾਂ ਦੀ ਵਿਕਰੀ ’ਤੇ ਪਾਬੰਦੀ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਟੀਰਕੇ ਨੇ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੰਜਗਰਾਈਆਂ/ਨਗਰ ਕੌਂਸਲਾਂ ਦੀ ਹਦੂਦ ਅੰਦਰ ਪੈਂਦੇ ਇਲਾਕਿਆਂ ਵਿੱਚ ਡਰਾਈ ਡੇਅ ਐਲਾਨਿਆ ਹੈ। ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਚੋਣਾਂ ਵਾਲੇ ਦਿਨ 26 ਮਈ ਦਿਨ ਮੰਗਲਵਾਰ ਨੂੰ ਇਨ੍ਹਾਂ ਹੁਕਮਾਂ ਤਹਿਤ ਜ਼ਿਲ੍ਹਾ ਨਗਰ ਕੌਾਸਲ ਪੰਜਗਰਾਈਆਂ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਇਲਾਕੇ ਦੇ ਕਿਸੇ ਵੀ ਹੋਟਲ, ਅਹਾਤੇ, ਦੁਕਾਨ, ਠੇਕੇ ਜਾਂ ਕਿਸੇ ਹੋਰ ਥਾਂ ‘ਤੇ ਸ਼ਰਾਬ ਜਾਂ ਇਸ ਤਰ੍ਹਾਂ ਦਾ ਕੋਈ ਹੋਰ ਨਸ਼ੀਲਾ ਪਦਾਰਥ ਵੇਚਿਆ, ਦਿੱਤਾ ਜਾਂ ਵੰਡਿਆ ਨਹੀਂ ਜਾ ਸਕੇਗਾ। ਇਨ੍ਹਾਂ ਹੁਕਮਾਂ ਤਹਿਤ ਕਿਸੇ ਵੀ ਵਿਅਕਤੀ ਵੱਲੋਂ ਚਲਾਏ ਜਾ ਰਹੇ ਕਲੱਬਾਂ, ਸਟਾਰ ਹੋਟਲਾਂ, ਰੈਸਟੋਰੈਂਟਾਂ ਆਦਿ ਅਤੇ ਹੋਟਲਾਂ, ਭਾਵੇਂ ਉਨ੍ਹਾਂ ਨੂੰ ਸ਼ਰਾਬ ਰੱਖਣ ਅਤੇ ਸਪਲਾਈ ਕਰਨ ਲਈ ਵੱਖ-ਵੱਖ ਸ਼੍ਰੇਣੀਆਂ ਦੇ ਲਾਇਸੰਸ ਜਾਰੀ ਕੀਤੇ ਗਏ ਹੋਣ, ਇਸ ਦਿਨ ਸ਼ਰਾਬ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਆਬਕਾਰੀ ਐਕਟ ਤਹਿਤ ਬਿਨਾਂ ਪਰਮਿਟ ਅਤੇ ਲਾਇਸੈਂਸ ਤੋਂ ਸ਼ਰਾਬ ਸਟੋਰ ਕਰਨ ‘ਤੇ ਸਖ਼ਤੀ ਹੋਵੇਗੀ।
