ਪੰਜਾਬ ਫੇਰੀ ਤੋਂ ਪਹਿਲਾਂ ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ, ’17 ਜੁਲਾਈ ਨੂੰ ਜਲੰਧਰ ‘ਚ ਹੋਣ ਵਾਲੀ ਭਾਜਪਾ ਦੀ ਰੈਲੀ ਦੌਰਾਨ ਪੰਜਾਬ ਦੇ ਲੋਕਾਂ ਕੋਲ ਜਾਣ ਲਈ ਮੈਂ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹਾਂ। ਪੰਜਾਬ ਦੇ ਲੋਕ ਵੱਡੀ ਉਮੀਦ ਨਾਲ ਭਾਜਪਾ ਵੱਲ ਦੇਖ ਰਹੇ ਹਨ। ਸਾਡੀ ਪਾਰਟੀ ਦਾ ਵਿਕਾਸ ਏਜੰਡਾ ਖੁਸ਼ਹਾਲੀ ਨੂੰ ਯਕੀਨੀ ਬਣਾਏਗਾ ਅਤੇ ਪੰਜਾਬ ਦੇ ਮੇਰੇ ਭਰਾਵਾਂ ਅਤੇ ਭੈਣਾਂ ਦੀ ਜ਼ਿੰਦਗੀ ਨੂੰ ਆਸਾਨ ਅਤੇ ਬਿਹਤਰ ਬਣਾਏਗਾ।’
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਅਤੇ ਚੰਡੀਗੜ੍ਹ ਦੇ ਦੌਰੇ ‘ਤੇ ਹਨ। ਇਸ ਦੌਰਾਨ ਉਹ 12,070 ਕਰੋੜ ਤੋਂ ਵੱਧ ਦੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਦਾ ਉਦਘਾਟਨ ਕਰਨਗੇ।
ਪੀਐਮ ਮੋਦੀ ਦੁਪਹਿਰ ਕਰੀਬ 1:30 ਵਜੇ ਚੰਡੀਗੜ੍ਹ ਪਹੁੰਚਣਗੇ। ਫਿਰ ਉਹ ਇੱਥੇ 2 ਕਰੋੜ ਰੁਪਏ ਦੀ ਲਾਗਤ ਵਾਲੇ ਏਸੀ ਟੈਂਟ ਵਿੱਚ ਰੈਲੀ ਕਰਨਗੇ।
