ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਲੈਂਡ ਦੇ ਪ੍ਰਸਿੱਧ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਹਾਕੀ ਨੂੰ ਹੋਰ ਮਜ਼ਬੂਤ ਕਰਨ ਖਾਸ ਕਰਕੇ ਵੱਕਾਰੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਤਿਆਰੀ ਲਈ ਉਨ੍ਹਾਂ ਦੀ ਮੁਹਾਰਤ ਦਾ ਲਾਭ ਉਠਾਉਣ ਦੀ ਪੇਸ਼ਕਸ਼ ਕੀਤੀ। ਵਿਸਤ੍ਰਿਤ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਹਾਕੀ ਅਤੇ ਖੇਡਾਂ ਦੇ ਵਿਆਪਕ ਮਾਹੌਲ ਬਾਰੇ ਚਰਚਾ ਕਰਦਿਆਂ ਕੌਮੀ ਖੇਡ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਸਰਕਾਰ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਫਲੋਰਿਸ ਜਾਨ ਬੋਵਲੈਂਡਰ ਦੇ ਅਸਾਧਾਰਨ ਹੁਨਰ ਅਤੇ ਹਾਕੀ ਵਿੱਚ ਪਾਏ ਅਥਾਹ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਫਲੋਰਿਸ ਦਾ ਸ਼ਾਨਦਾਰ ਕਰੀਅਰ ਦੁਨੀਆ ਭਰ ਦੇ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਿਤ ਕਰਦਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
