ਚੰਡੀਗੜ੍ਹ, 30 ਮਈ (ਬਿੰਦੂ ਸਿੰਘ) ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਡੇਰਾ ਬਿਆਸ ਦੇ ਦੌਰੇ ਨਾਲ ਆਪਣੀ ਵਿਆਪਕ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰਨਗੇ, ਜਿੱਥੇ ਉਹ ਬਾਬਾ ਗੁਰਿੰਦਰ ਸਿੰਘ ਦਾ ਆਸ਼ੀਰਵਾਦ ਲੈਣਗੇ। ਆਪਣੇ ਦੌਰੇ ਦੌਰਾਨ ਢਿੱਲੋਂ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵੀ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਤੋਂ ਸੇਧ ਤੇ ਆਸ਼ੀਰਵਾਦ ਲੈਣਗੇ। ਉਹ ਸਾਬਕਾ ਸੂਬਾ ਪ੍ਰਧਾਨ ਮਨਰਾਣਾ ਕਾਲੀਆ, ਵਿਜੇ ਸਾਂਪਲਾ, ਅਵਿਨਾਸ਼ ਰਾਏ ਖੰਨਾ ਅਤੇ ਸ਼ਵੇਤ ਮਲਿਕ ਦੀਆਂ ਰਿਹਾਇਸ਼ਾਂ ‘ਤੇ ਜਾਣਗੇ। ਇਸ ਤੋਂ ਇਲਾਵਾ ਉਹ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨਾਲ ਵੀ ਮੁਲਾਕਾਤ ਕਰਨਗੇ। ਇਨ੍ਹਾਂ ਦੌਰਿਆਂ ਦਾ ਮਕਸਦ ਜਥੇਬੰਦਕ ਏਕਤਾ ਨੂੰ ਹੋਰ ਮਜ਼ਬੂਤ ਕਰਨਾ, ਸੀਨੀਅਰ ਆਗੂਆਂ ਦੇ ਤਜਰਬੇ ਤੋਂ ਲਾਭ ਉਠਾਉਣਾ ਅਤੇ ਪੰਜਾਬ ਭਰ ਵਿੱਚ ਭਾਜਪਾ ਦੇ ਆਧਾਰ ਨੂੰ ਹੋਰ ਵਧਾਉਣ ਲਈ ਉਨ੍ਹਾਂ ਦਾ ਸਮਰਥਨ ਅਤੇ ਮਾਰਗਦਰਸ਼ਨ ਲੈਣਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
