ਫਿਲੌਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਫਿਲੌਰ ਦੇ ਦੌਰੇ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਖੁੱਲ੍ਹਾ ਦਰਬਾਰ ਲਗਾਇਆ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਚੇਅਰਮੈਨ ਗੜ੍ਹੀ ਨੇ ਆਪਣੇ ਦੌਰੇ ਦੌਰਾਨ ਪਿੰਡ ਨਗਰ ਵਿਖੇ ਹਾਈਵੇ ‘ਤੇ ਖੜ੍ਹੇ ਸੀਵਰੇਜ ਦੇ ਮਸਲੇ ਦਾ ਜਾਇਜ਼ਾ ਲੈਣ ਲਈ ਮੌਕੇ ਦਾ ਦੌਰਾ ਕੀਤਾ | ਗੜ੍ਹੀ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਮੱਸਿਆ ਦਾ ਪੱਕਾ ਹੱਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੀ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਦੇਣ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ। ਇਸ ਮੌਕੇ ਐਸ.ਡੀ.ਐਮ ਫਿਲੌਰ, ਤਹਿਸੀਲਦਾਰ, ਬੀ.ਡੀ.ਪੀ.ਓ., ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ। ਗੜ੍ਹੀ ਨੇ ਪਿੰਡ ਮੀਆਂਵਾਲ ਦੇ ਇੱਕ ਦਲਿਤ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ, ਜਿਸ ਦੀ ਬੀਤੇ ਦਿਨੀਂ ਟਿੱਪਰ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ ਸੀ। ਇਸੇ ਦੌਰਾਨ ਪਿੰਡ ਮੋਰੋਂ ਵਿਖੇ ਚੇਅਰਮੈਨ ਗੜ੍ਹੀ ਦੇ ਯਤਨਾਂ ਸਦਕਾ ਖੇਡ ਮੈਦਾਨ ਦੀ ਖੁਦਾਈ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਚੱਲ ਰਿਹਾ ਮਸਲਾ ਆਪਸ ਵਿੱਚ ਸੁਲਝਾ ਲਿਆ ਗਿਆ। ਇਸ ਦੌਰਾਨ ਚੇਅਰਮੈਨ ਗੜ੍ਹੀ ਨੇ ਪਿੰਡ ਅਕਲਪੁਰ ਵਿਖੇ ਡੇਰਾ ਬ੍ਰਹਮ ਦਾਸ ਵਿਖੇ ਮੱਥਾ ਟੇਕਿਆ ਅਤੇ ਡੇਰਾ ਬਾਬਾ ਮੇਲਾ ਰਾਮ ਵਿਖੇ ਮੱਥਾ ਟੇਕਦੇ ਹੋਏ ਸਰਵਉੱਚ ਆਗੂ ਬਾਬਾ ਜਸਪਾਲ ਸਿੰਘ ਦਾ ਆਸ਼ੀਰਵਾਦ ਲਿਆ ਅਤੇ ਸੰਤ ਪਰਮਜੀਤ ਦਾਸ ਜੀ ਦਾ ਆਸ਼ੀਰਵਾਦ ਲਿਆ। ਉਨ੍ਹਾਂ ਨੇ ਸ਼੍ਰੀ ਰਾਮ ਮੰਦਰ ਕੁਟੀਆ ਗੁਰਾਇਆ ਵਿਖੇ ਵੀ ਮੱਥਾ ਟੇਕਿਆ, ਜਿੱਥੇ ਉਨ੍ਹਾਂ ਨੇ ਸੂਬੇ ਦੇ ਲੋਕਾਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਦੌਰੇ ਦੌਰਾਨ ਉਨ੍ਹਾਂ ਨਾਲ ‘ਆਪ’ ਦੇ ਸੂਬਾ ਸੰਯੁਕਤ ਸਕੱਤਰ ਪ੍ਰਿੰ. ਪ੍ਰੇਮ ਕੁਮਾਰ, ‘ਆਪ’ ਆਗੂ ਹਰਜਿੰਦਰ ਕੌਰ ਸੰਧੂ, ਅੰਗਰੇਜ਼ ਸਿੰਘ, ਕਮਲੇਸ਼ ਕੁਮਾਰ, ਜਗਦੀਸ਼ ਸਿੰਘ ਰਾਮਾ, ਸਰਪੰਚ ਮੋਰਾਂ ਹਰਦੀਪ ਸਿੰਘ, ਕਿਰਪਾਲ ਸਿੰਘ ਪਾਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
