ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ 3 ਤੋਂ 10 ਅਗਸਤ ਤੱਕ ਹੋਣ ਦੀ ਸੰਭਾਵਨਾ : ਕੈਬਨਿਟ ਮੀਟਿੰਗ ‘ਤੇ ਅੱਜ ਹੋਵੇਗੀ ਮੋਹਰ


ਪੰਜਾਬ ਦੀ ਸਿਆਸਤ ਨਾਲ ਜੁੜੀਆਂ ਵੱਡੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਪੰਜਾਬ ਵਿਧਾਨ ਸਭਾ ਦਾ ਆਗਾਮੀ ਮਾਨਸੂਨ ਇਜਲਾਸ 3 ਅਗਸਤ ਤੋਂ 10 ਅਗਸਤ, 2026 ਤੱਕ ਚੱਲਣ ਦੀ ਪ੍ਰਬਲ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ (21 ਜੁਲਾਈ) ਹੋਣ ਵਾਲੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਦੌਰਾਨ ਇਸ ਸੈਸ਼ਨ ਦੀਆਂ ਤਰੀਕਾਂ ‘ਤੇ ਅਧਿਕਾਰਤ ਤੌਰ ‘ਤੇ ਮੋਹਰ ਲੱਗ ਸਕਦੀ ਹੈ। ਇਹ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖਰੀ ਮਾਨਸੂਨ ਸੈਸ਼ਨ ਹੋਵੇਗਾ। ਇਸ ਅਹਿਮ ਸੈਸ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਪ੍ਰਸ਼ਾਸਨਿਕ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ, ਤਾਂ ਜੋ ਸੈਸ਼ਨ ਦੌਰਾਨ ਲੋਕ ਹਿੱਤ ਅਤੇ ਨੀਤੀਗਤ ਮੁੱਦਿਆਂ ਨੂੰ ਸੁਚਾਰੂ ਢੰਗ ਨਾਲ ਪੇਸ਼ ਕੀਤਾ ਜਾ ਸਕੇ। ਇਸ ਸੋਧ ਬਿੱਲ ਦਾ ਮੁੱਖ ਉਦੇਸ਼ ਪਵਿੱਤਰ ਗੁਰਬਾਣੀ ਅਤੇ ਧਾਰਮਿਕ ਗ੍ਰੰਥਾਂ ਦੇ ਸਤਿਕਾਰ ਅਤੇ ਸੁਰੱਖਿਆ ਨਾਲ ਸਬੰਧਤ ਕਾਨੂੰਨੀ ਵਿਵਸਥਾਵਾਂ ਨੂੰ ਹੋਰ ਸਖ਼ਤ ਅਤੇ ਪ੍ਰਭਾਵਸ਼ਾਲੀ ਬਣਾਉਣਾ ਹੈ। ਇਸ ਤੋਂ ਇਲਾਵਾ ਹੋਰ ਅਹਿਮ ਬਿੱਲਾਂ ਅਤੇ ਜਨਤਕ ਮੁੱਦਿਆਂ ਬਾਰੇ ਸਥਿਤੀ ਮੰਤਰੀ ਮੰਡਲ ਦੀ ਮੀਟਿੰਗ ਦੀ ਸਮਾਪਤੀ ਤੋਂ ਬਾਅਦ ਸਪੱਸ਼ਟ ਹੋ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ।

Leave a Comment

Your email address will not be published. Required fields are marked *

Scroll to Top