ਪੰਜਾਬ ਸਰਕਾਰ ਪ੍ਰਸ਼ਾਸਨਿਕ ਪੱਧਰ ‘ਤੇ ਲਗਾਤਾਰ ਬਦਲਾਅ ਕਰ ਰਹੀ ਹੈ। ਇਸੇ ਕੜੀ ਤਹਿਤ ਮੰਗਲਵਾਰ ਨੂੰ ਇਕ ਹੋਰ ਵੱਡਾ ਪ੍ਰਸ਼ਾਸਨਿਕ ਬਦਲਾਅ ਕੀਤਾ ਗਿਆ ਹੈ। ਸਰਕਾਰ ਨੇ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਸਬੰਧੀ ਹੁਕਮ ਜਾਰੀ ਕੀਤੇ ਹਨ। ਇਹ ਸਾਰੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਆਪਣੀਆਂ ਨਵੀਂਆਂ ਜ਼ਿੰਮੇਵਾਰੀਆਂ ਸੰਭਾਲਣ ਲਈ ਕਿਹਾ ਗਿਆ ਹੈ। ਇਸ ਤਬਦੀਲੀ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਵੀ ਅਹਿਮ ਬਦਲਾਅ ਦੇਖਣ ਨੂੰ ਮਿਲੇ ਹਨ। ਸਰਕਾਰ ਨੇ ਵਿਭਾਗ ਦੇ ਸਕੱਤਰ ਅਤੇ ਡਾਇਰੈਕਟਰ ਦੋਵਾਂ ਦੇ ਅਹੁਦਿਆਂ ‘ਤੇ ਨਵੇਂ ਅਧਿਕਾਰੀ ਨਿਯੁਕਤ ਕੀਤੇ ਹਨ। ਪ੍ਰਸ਼ਾਸਨਿਕ ਮਾਹਿਰਾਂ ਅਨੁਸਾਰ ਇਹ ਤਬਦੀਲੀਆਂ ਸਰਕਾਰੀ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਬਣਾਉਣ ਲਈ ਕੀਤੀਆਂ ਗਈਆਂ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
