ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ‘ਤੇ ਫੇਰਬਦਲ ਕੀਤਾ ਹੈ। ਜਾਰੀ ਹੁਕਮਾਂ ਅਨੁਸਾਰ 2 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 2011 ਬੈਚ ਦੇ ਆਈਏਐਸ ਅਧਿਕਾਰੀ ਬੀ. ਸ੍ਰੀਨਿਵਾਸਨ ਨੂੰ ਪਨਸਪ ਦੇ ਮੈਨੇਜਿੰਗ ਡਾਇਰੈਕਟਰ ਦੇ ਵਾਧੂ ਚਾਰਜ ਦੇ ਨਾਲ ਡਾਇਰੈਕਟਰ, ਮਾਈਨਜ਼ ਐਂਡ ਜੀਓਲੋਜੀ ਨਿਯੁਕਤ ਕੀਤਾ ਗਿਆ ਹੈ। ਉਹ ਅਭਿਜੀਤ ਕਪਲਿਸ਼ ਦੀ ਥਾਂ ਲੈਣਗੇ। ਇਸੇ ਤਰ੍ਹਾਂ 2015 ਬੈਚ ਦੇ ਆਈਏਐਸ ਅਧਿਕਾਰੀ ਅਭਿਜੀਤ ਕਪਲਿਸ਼ ਦਾ ਤਬਾਦਲਾ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਵਿੱਚ ਕੀਤਾ ਗਿਆ ਹੈ, ਜਿੱਥੇ ਉਹ ਮੁੱਖ ਕਾਰਜਕਾਰੀ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵਜੋਂ ਤਾਇਨਾਤ ਹੋਣਗੇ। ਸਰਕਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਬੰਧਤ ਅਧਿਕਾਰੀ ਤੁਰੰਤ ਆਪਣੀ ਨਵੀਂ ਤਾਇਨਾਤੀ ਜੁਆਇਨ ਕਰਨ। ਇਹ ਤਬਾਦਲੇ ਪ੍ਰਸ਼ਾਸਨਿਕ ਕਾਰਨਾਂ ਕਰਕੇ ਕੀਤੇ ਗਏ ਹਨ ਅਤੇ ਇਸ ਨਾਲ ਪੰਜਾਬ ਸਰਕਾਰ ਦੇ ਅਹਿਮ ਵਿਭਾਗਾਂ ਵਿੱਚ ਜ਼ਿੰਮੇਵਾਰੀਆਂ ਦੀ ਨਵੀਂ ਵੰਡ ਹੋਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
