ਪੰਜਾਬ ਸਰਕਾਰ ਨੇ ਜੰਗਲਾਤ ਵਿਭਾਗ ਦੇ 516 ਕੱਚੇ ਮੁਲਾਜ਼ਮਾਂ ਦੀ ਕੀਤੀ ਨਿਯੁਕਤੀ, ਮੁੱਖ ਮੰਤਰੀ ਨੇ ਸੌਂਪੇ ਨਿਯੁਕਤੀ ਪੱਤਰ


ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੱਚੇ ਅਤੇ ਦਿਹਾੜੀਦਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਜੰਗਲਾਤ ਵਿਭਾਗ ਵਿੱਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ 516 ਕੱਚੇ ਕਾਮਿਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਮੁਲਾਜ਼ਮਾਂ ਵਿੱਚ ਮੁੱਖ ਤੌਰ ’ਤੇ ਦਰਜਾ-ਚਾਰ ਅਹੁਦਿਆਂ ’ਤੇ ਤਾਇਨਾਤ ਡਰਾਈਵਰ, ਬੇਲਦਾਰ ਅਤੇ ਹੋਰ ਦਿਹਾੜੀਦਾਰ ਸ਼ਾਮਲ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਲਾਸਾ ਕੀਤਾ ਕਿ ਜਦੋਂ ਇਹ ਮੁੱਦਾ ਕੈਬਨਿਟ ਵਿੱਚ ਆਇਆ ਤਾਂ ਸਰਕਾਰ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਵੱਡੇ ਫੈਸਲੇ ਲਏ। ਵਿਭਾਗ ਵਿੱਚ ਪਿਛਲੇ 10-20 ਸਾਲਾਂ ਤੋਂ ਕਈ ਮੁਲਾਜ਼ਮ ਸੇਵਾ ਨਿਭਾਅ ਰਹੇ ਸਨ, ਜਿਸ ਕਾਰਨ ਕਈਆਂ ਦੀ ਉਮਰ ਲੰਘ ਚੁੱਕੀ ਸੀ। ਇਸ ਲਈ ਸਰਕਾਰ ਨੇ ਸਿੱਖਿਆ (ਯੋਗਤਾ) ਅਤੇ ਉਮਰ ਸੀਮਾ ਵਿੱਚ ਖਾਸ ਤੌਰ ‘ਤੇ ਵੱਡੀਆਂ ਛੋਟਾਂ ਦਿੱਤੀਆਂ ਹਨ ਤਾਂ ਜੋ ਕੋਈ ਵੀ ਮਿਹਨਤੀ ਕਰਮਚਾਰੀ ਯੋਗਤਾ ਪ੍ਰਾਪਤ ਕਰਨ ਤੋਂ ਵਾਂਝਾ ਨਾ ਰਹੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top