ਪੰਜਾਬ-ਹਰਿਆਣਾ ਪੁਲਿਸ ਵੱਲੋਂ ਅੰਤਰਰਾਸ਼ਟਰੀ ਕਾਰਵਾਈ: ਅਫ਼ਰੀਕੀ ਦੇਸ਼ ਅੰਗੋਲਾ ‘ਚ ਦੋ ਗੈਂਗਸਟਰ ਗ੍ਰਿਫ਼ਤਾਰ। ਵਰਿੰਦਰ ਅਤੇ ਮਨਜੋਤ ਕਈ ਮਾਮਲਿਆਂ ਵਿੱਚ ਲੋੜੀਂਦੇ ਹਨ; ਦੋਵਾਂ ਨੂੰ ਭਾਰਤ ਵਾਪਸ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪੰਜਾਬ ਅਤੇ ਹਰਿਆਣਾ ਪੁਲਿਸ ਨੇ ਸਾਂਝੇ ਤੌਰ ‘ਤੇ ਅੰਗੋਲਾ ਵਿੱਚ ਦੋ ਖਤਰਨਾਕ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਲਈ ਇੱਕ ਵੱਡਾ ਅੰਤਰਰਾਸ਼ਟਰੀ ਆਪ੍ਰੇਸ਼ਨ ਚਲਾਇਆ। ਪੰਜਾਬ ਅਤੇ ਹਰਿਆਣਾ ਪੁਲਿਸ ਨੇ ਸਾਂਝੇ ਤੌਰ ‘ਤੇ ਇੱਕ ਵੱਡੀ ਅੰਤਰਰਾਸ਼ਟਰੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਅਫਰੀਕੀ ਦੇਸ਼ ਅੰਗੋਲਾ ‘ਚ ਪੰਜਾਬ ਅਤੇ ਹਰਿਆਣਾ ਪੁਲਸ ਨੇ ਦੋ ਖਤਰਨਾਕ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਕੀਤੀ ਗਈ। ਫੜੇ ਗਏ ਦੋ ਗੈਂਗਸਟਰਾਂ ਦੀ ਪਛਾਣ ਵਰਿੰਦਰ ਉਰਫ ਜੋਬਨ ਸਾਧੋਕ ਅਤੇ ਮਨਜੋਤ ਵਜੋਂ ਹੋਈ ਹੈ। ਸੂਤਰਾਂ ਨੇ ਦੱਸਿਆ ਕਿ ਗੈਂਗਸਟਰ ਵਰਿੰਦਰ ਪੰਜਾਬ ਵਿੱਚ ਚਾਰ ਸਨਸਨੀਖੇਜ਼ ਕਤਲ ਕੇਸਾਂ ਵਿੱਚ ਲੋੜੀਂਦਾ ਸੀ, ਜਦੋਂ ਕਿ ਮਨਜੋਤ ਹਰਿਆਣਾ ਵਿੱਚ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਗੋਪੀ ਘਨਸ਼ਿਆਮਪੁਰੀਆ ਅਤੇ ਡੋਨੀ ਬਾਲ ਗੈਂਗ ਦੇ ਸਰਗਰਮ ਮੈਂਬਰ ਹਨ। ਪੰਜਾਬ ਸਰਕਾਰ ਨੇ ਵਰਿੰਦਰ ਦੀ ਗ੍ਰਿਫ਼ਤਾਰੀ ਲਈ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਸੀ। ਵਿਦੇਸ਼ੀ ਧਰਤੀ ‘ਤੇ ਕੀਤੇ ਗਏ ਅਪਰੇਸ਼ਨ ਤੋਂ ਬਾਅਦ ਹੁਣ ਦੋਵਾਂ ਮੁਲਜ਼ਮਾਂ ਨੂੰ ਭਾਰਤ ਵਾਪਸ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਨਾਲ ਪੰਜਾਬ ਅਤੇ ਹਰਿਆਣਾ ਦੇ ਗੈਂਗਸਟਰਾਂ ‘ਤੇ ਪੁਲਿਸ ਦੀ ਪਕੜ ਹੋਰ ਮਜ਼ਬੂਤ ਹੋ ਗਈ ਹੈ। ਪੰਜਾਬ ਪੁਲਿਸ ਨੇ ਦੋਵਾਂ ਗੈਂਗਸਟਰਾਂ ਦੇ ਖਿਲਾਫ ‘ਰੈੱਡ ਕਾਰਨਰ ਨੋਟਿਸ’ ਜਾਰੀ ਕੀਤੇ ਸਨ ਅਤੇ ਅੰਤਰਰਾਸ਼ਟਰੀ ਏਜੰਸੀਆਂ ਨਾਲ ਲਗਾਤਾਰ ਸੰਪਰਕ ਵਿੱਚ ਰਹੀ ਸੀ। ਦਾ ਅੰਤ
