ਪੱਤੜ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਨਵੇਂ ਸ਼ਾਮਲ ਹੋਏ ਸਾਰੇ ਆਗੂਆਂ ਅਤੇ ਸਮਰਥਕਾਂ ਦਾ ਰਸਮੀ ਤੌਰ ’ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਹੇਠਲੇ ਪੱਧਰ ਦੇ ਆਗੂਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਇਲਾਕੇ ਵਿੱਚ ਹੋਰ ਮਜ਼ਬੂਤੀ ਮਿਲੇਗੀ।
ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀ ਦੇ ਸਮਰਥਕਾਂ ਦਾ ਏਨੀ ਵੱਡੀ ਗਿਣਤੀ ‘ਚ ‘ਆਪ’ ‘ਚ ਸ਼ਾਮਲ ਹੋਣਾ ‘ਆਪ’ ਸਰਕਾਰ ਦੀਆਂ ਲੋਕ ਹਿੱਤ ਗਤੀਵਿਧੀਆਂ ਅਤੇ ਨੀਤੀਆਂ ‘ਤੇ ਲੋਕਾਂ ਦੀ ਵੱਧ ਰਹੀ ਮੋਹਰ ਨੂੰ ਦਰਸਾਉਂਦਾ ਹੈ, ਜਿਸ ਨਾਲ ਆਉਣ ਵਾਲੇ ਸਮੇਂ ‘ਚ ਖੇਤਰ ‘ਚ ਪਾਰਟੀ ਦਾ ਆਧਾਰ ਹੋਰ ਵਿਸ਼ਾਲ ਅਤੇ ਮਜ਼ਬੂਤ ਹੋਵੇਗਾ।
