ਫਰੀਦਕੋਟ ‘ਚ ਤਿੰਨ ਸਕੂਲਾਂ-ਕਾਲਜਾਂ ਨੂੰ ਉਡਾਉਣ ਦੀ ਧਮਕੀ


ਮੁੱਖ ਮੰਤਰੀ ਭਗਵੰਤ ਮਾਨ ਦੀ ਫਰੀਦਕੋਟ ਪੁੱਜਣ ਤੋਂ ਪਹਿਲਾਂ ਤਿੰਨ ਸਕੂਲਾਂ ਤੇ ਕਾਲਜਾਂ ਨੂੰ ਬੰਬਾਂ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਜ਼ਿਲ੍ਹਾ ਪੁਲੀਸ ਵੱਲੋਂ ਸਬੰਧਤ ਵਿੱਦਿਅਕ ਅਦਾਰਿਆਂ ਨੂੰ ਖਾਲੀ ਕਰਵਾ ਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਕਿਸੇ ਵੀ ਸਕੂਲ ਜਾਂ ਕਾਲਜ ਤੋਂ ਕੋਈ ਸ਼ੱਕੀ ਜਾਂ ਪਾਬੰਦੀਸ਼ੁਦਾ ਵਸਤੂ ਬਰਾਮਦ ਨਹੀਂ ਹੋਈ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ‘ਧੰਨਵਾਦ ਦੌਰੇ’ ਦੇ ਤਹਿਤ ਅੱਜ ਫਰੀਦਕੋਟ ਅਤੇ ਕੋਟਕਪੂਰਾ ਪਹੁੰਚ ਰਹੇ ਹਨ। ਇਸ ਦੌਰਾਨ ਈ-ਮੇਲ ਰਾਹੀਂ ਸਾਦਿਕ ਦੇ ਸਰਕਾਰੀ ਗਰਲਜ਼ ਸਕੂਲ, ਫਰੀਦਕੋਟ ਦੇ ਦਸਮੇਸ਼ ਪਬਲਿਕ ਸਕੂਲ ਅਤੇ ਦਸਮੇਸ਼ ਡੈਂਟਲ ਕਾਲਜ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ। ਧਮਕੀ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਸਾਦਿਕ ਦੇ ਸਰਕਾਰੀ ਸਕੂਲ ਨੂੰ ਖਾਲੀ ਕਰਵਾ ਕੇ ਤਲਾਸ਼ੀ ਅਭਿਆਨ ਚਲਾਇਆ ਗਿਆ, ਉਥੇ ਹੀ ਫਰੀਦਕੋਟ ਦੇ ਦੋ ਵਿਦਿਅਕ ਅਦਾਰਿਆਂ ਦੀ ਵੀ ਪੁਲਸ ਵੱਲੋਂ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲੀਸ ਨੇ ਤੁਰੰਤ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਅਜੇ ਤੱਕ ਕੋਈ ਵੀ ਸ਼ੱਕੀ ਜਾਂ ਪਾਬੰਦੀਸ਼ੁਦਾ ਵਸਤੂ ਬਰਾਮਦ ਨਹੀਂ ਹੋਈ ਹੈ। ਸੁਰੱਖਿਆ ਨੂੰ ਮੁੱਖ ਰੱਖਦਿਆਂ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top