ਫਰੀਦਕੋਟ ਦੇ ਗੁਰਦੁਆਰਾ ਸਾਹਿਬ ‘ਚ ਸੰਸਥਾ ਸਿੱਖਾਂ ਵੱਲੋਂ ਰੋਕੀ ਗਈ ਯੋਗਾ ਕਲਾਸ, ਕਿਹਾ- ‘ਗੁਰੂ ਘਰ ‘ਚ ਇਹ ਬਰਦਾਸ਼ਤ ਨਹੀਂ’ ਫਰੀਦਕੋਟ ਦੇ ਗਰੀਨ ਐਵੇਨਿਊ ‘ਤੇ ਸਥਿਤ ਗੁਰਦੁਆਰਾ ਸਾਹਿਬ ‘ਚ ਪੰਜਾਬ ਸਰਕਾਰ ਦੀ ਸਕੀਮ ਤਹਿਤ ਚਲਾਈ ਜਾ ਰਹੀ ‘ਸੀਐੱਮ ਯੋਗਸ਼ਾਲਾ’ ਕਲਾਸ ਦਾ ਸਿੱਖ ਜਥੇਬੰਦੀਆਂ ਵੱਲੋਂ ਸਖ਼ਤ ਵਿਰੋਧ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵੱਖ-ਵੱਖ ਸਿੱਖ ਜਥੇਬੰਦੀਆਂ ਨਾਲ ਜੁੜੇ ਆਗੂ ਅਤੇ ਨੌਜਵਾਨ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਅਤੇ ਉਥੇ ਚੱਲ ਰਹੀ ਯੋਗਾ ਕਲਾਸ ਨੂੰ ਤੁਰੰਤ ਬੰਦ ਕਰਵਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਗੁਰੂ ਘਰ ਦੇ ਅੰਦਰ ਸਿਰਫ਼ ਅਤੇ ਸਿਰਫ਼ ਧਾਰਮਿਕ ਗਤੀਵਿਧੀਆਂ ਦੀ ਇਜਾਜ਼ਤ ਦਿੱਤੀ ਜਾਵੇ। ਕੁਝ ਦਿਨ ਪਹਿਲਾਂ ਕੁੱਲ ਹਿੰਦ ਕਿਸਾਨ ਯੂਨੀਅਨ ਏਕਤਾ ਫਤਹਿ ਦੀ ਅਗਵਾਈ ਹੇਠ ਸਿੱਖ ਜਥੇਬੰਦੀਆਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵਿਸ਼ੇਸ਼ ਅਪੀਲ ਕੀਤੀ ਸੀ। ਇਸ ਅਪੀਲ ਵਿੱਚ ਕਿਹਾ ਗਿਆ ਕਿ ਗੁਰਦੁਆਰਿਆਂ ਅੰਦਰ ਯੋਗਾ ਕਲਾਸਾਂ ਲਗਾਉਣ ਦੀ ਬਜਾਏ ਸਿੱਖ ਧਰਮ ਨਾਲ ਸਬੰਧਤ ਗਤੀਵਿਧੀਆਂ ਜਿਵੇਂ ਕਿ ਗੁਰਬਾਣੀ ਸੰਥਿਆ, ਦਸਤਾਰ ਸਿਖਲਾਈ ਕੈਂਪ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਪ੍ਰੋਗਰਾਮ ਕਰਵਾਏ ਜਾਣ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
