ਫਿਰੋਜ਼ਪੁਰ ਦੇ ਹੁਸੈਨੀਵਾਲਾ ਸਰਹੱਦੀ ਖੇਤਰ ‘ਚ ਵਿਕਾਸ ਕਾਰਜਾਂ ਦੌਰਾਨ ਖੁਦਾਈ ਦੌਰਾਨ ਇਕ ਪੁਰਾਣਾ ਬੰਬ ਮਿਲਣ ਨਾਲ ਇਲਾਕੇ ‘ਚ ਹੜਕੰਪ ਮਚ ਗਿਆ ਹੈ। ਮੁੱਢਲੀ ਜਾਣਕਾਰੀ ਮੁਤਾਬਕ ਇਹ ਧਮਾਕਾਖੇਜ਼ ਸਮੱਗਰੀ ਰਾਕੇਟ ਲਾਂਚਰ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਸੂਚਨਾ ਮਿਲਦੇ ਹੀ ਪੁਲਸ ਅਤੇ ਫੌਜ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ। ਜਾਣਕਾਰੀ ਅਨੁਸਾਰ ਹੁਸੈਨੀਵਾਲਾ ਸਰਹੱਦ ਨੇੜੇ ਪਿੰਡ ਝੁਗੇ ਹਜ਼ਾਰਾ ਸਿੰਘ ਵਾਲਾ ਵਿੱਚ ਵਿਕਾਸ ਕਾਰਜ ਚੱਲ ਰਹੇ ਸਨ। ਇਸ ਦੌਰਾਨ ਮਜ਼ਦੂਰਾਂ ਵੱਲੋਂ ਕੀਤੀ ਜਾ ਰਹੀ ਖੁਦਾਈ ਦੌਰਾਨ ਜ਼ਮੀਨ ਹੇਠਾਂ ਦੱਬਿਆ ਹੋਇਆ ਇੱਕ ਸ਼ੱਕੀ ਵਿਸਫੋਟਕ ਬਰਾਮਦ ਹੋਇਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਦੀ ਸੂਚਨਾ ਤੁਰੰਤ ਪੁਲਸ ਅਤੇ ਫੌਜ ਨੂੰ ਦਿੱਤੀ ਗਈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
